ਤਾਰਾਗੜ੍ਹ/ ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਭੋਆ ’ਚ ਪੈਂਦੇ ਪਿੰਡ ਪੁਰਾਣਾ ਤਾਰਾਗੜ੍ਹ ਸਲਾਰੀਆ ਪੈਲੇਸ ਦੇ ਨਜ਼ਦੀਕ ਇਕ ਸਾਬਕਾ ਫ਼ੌਜੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ, ਭਲਕੇ ਪੰਜਾਬ ਭਵਨ ਬੁਲਾਈ ਬੈਠਕ
ਮ੍ਰਿਤਕਾ ਔਰਤ ਦੇ ਭਰਾ ਬਸੰਤ ਸਿੰਘ ਬਾਸੀ ਪਿੰਡ ਜਣਿਆਲ ਨੇ ਦੱਸਿਆ ਕਿ ਫੌਜੀ ਕਮਲਦੀਪ ਸ਼ਰਮਾ ਜੋ ਸ਼ਰਾਬ ਦੇ ਠੇਕੇ ’ਤੇ ਕੰਮ ਕਰਦਾ ਹੈ ਅਤੇ ਨਸ਼ੇ ਦਾ ਆਦੀ ਹੈ। ਇਸ ਮੌਕੇ ਮ੍ਰਿਤਕਾ ਦੀ ਧੀ ਰਿਧੀਮਾ ਸ਼ਰਮਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਬੁੱਧਵਾਰ ਰਾਤ ਉਹ ਆਪਣੇ ਕਮਰੇ ਵਿਚ ਆਰਾਮ ਕਰ ਰਹੀ ਸੀ। ਰਾਤ ਤਕਰੀਬਨ 12 ਵਜੇ ਕਮਰੇ ਵਿੱਚੋਂ ਝਗੜੇ ਦੀਆਂ ਆਵਾਜ਼ਾਂ ਆਉਣ ਲੱਗੀਆਂ। ਉਸ ਨੇ ਦੱਸਿਆ ਕਿ ਰਾਤ ਤਕਰੀਬਨ 12.40 ਵਜੇ ਉਸ ਦੇ ਪਿਤਾ ਕਮਰੇ ਵਿੱਚ ਆਏ ਅਤੇ ਕਿਹਾ ਕਿ ਉਸ ਦੀ ਮਾਂ ਨੂੰ ਕੁਝ ਹੋ ਗਿਆ ਹੈ। ਜਦੋਂ ਉਹ ਕਮਰੇ ਵਿੱਚ ਗਈ ਤਾਂ ਉਸ ਦੀ ਮਾਂ ਨੇ ਦੱਬੀ ਆਵਾਜ਼ ਵਿੱਚ ਆਪਣੇ ਸੱਜੇ ਹੱਥ ਨੂੰ ਆਪਣੇ ਗਲੇ ’ਤੇ ਰੱਖ ਕੇ ਇਸ਼ਾਰੇ ਨਾਲ ਕਿਹਾ ਕਿ ਉਸ ਦੇ ਪਿਤਾ ਨੇ ਉਸ ਦਾ ਗਲਾ ਘੁੱਟ ਦਿੱਤਾ ਹੈ। ਜਦੋਂ ਉਸ ਨੇ ਆਪਣੇ ਪਿਤਾ ਨੂੰ ਪੁੱਛਿਆ ਤਾਂ ਉਸ ਦੇ ਪਿਤਾ ਨੇ ਉਸ ਨੂੰ ਚਪੇੜ ਮਾਰਨ ਦੀ ਕੋਸ਼ਿਸ਼ ਕੀਤੀ। ਉਹ ਆਪਣੇ ਗੁਆਂਢੀ ਦੇ ਘਰ ਚਲੀ ਗਈ ਅਤੇ ਉਸ ਨੂੰ ਸਾਰੀ ਗੱਲ ਦੱਸੀ। ਉਹ ਉਸ ਦੀ ਮਾਂ ਨੂੰ ਨਜ਼ਦੀਕੀ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੋਂ ਡਾਕਟਰਾਂ ਨੇ ਉਸ ਦੀ ਮਾਂ ਨੂੰ ਰੈਫਰ ਕਰ ਦਿੱਤਾ। ਰਾਤ ਤਕਰੀਬਨ 2 ਵਜੇ ਉਹ ਮਾਂ ਨੂੰ ਕੋਟਲੀ ਦੇ ਇਕ ਨਿੱਜੀ ਹਸਪਤਾਲ ਇਲਾਜ ਲਈ ਲਿਆ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਕਰਾਰ ਦੇ ਦਿੱਤਾ।
ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ : ਹਰਜੋਤ ਬੈਂਸ
ਉਧਰ ਇਸ ਦੀ ਸੂਚਨਾ ਤਾਰਾਗੜ੍ਹ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਮੌਕੇ ’ਤੇ ਆ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਟਰਮ ਲਈ ਭੇਜ ਦਿੱਤਾ ਅਤੇ ਆਰੋਪੀ ਕਮਲਦੀਪ ਸ਼ਰਮਾ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਦੁਕਾਨ 'ਚ ਹੋ ਗਿਆ ਵੱਡਾ ਬਲਾਸਟ, 2 ਲੋਕਾਂ ਦੀ ਮੌਤ
NEXT STORY