ਲੁਧਿਆਣਾ (ਰਿਸ਼ੀ) : ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਗਈ ਪਤਨੀ ਨੇ ਵਾਪਸ ਆ ਕੇ ਦੇਖਿਆ ਤਾਂ ਪਤੀ ਦੀ ਲਾਸ਼ ਲਟਕ ਰਹੀ ਸੀ। ਪਤੀ ਨੇ ਘਰ 'ਚ ਸਟੋਰ ਰੂਮ 'ਚ ਪੱਖੇ ਦੀ ਹੁੱਕ ਨਾਲ ਰੱਸੀ ਦੇ ਸਹਾਰੇ ਫਾਹ ਲੈ ਕੇ ਖੁਦਕੁਸ਼ੀ ਕਰ ਲਈ। ਪਤਾ ਲੱਗਦੇ ਹੀ ਘਟਨਾ ਸਥਾਨ 'ਤੇ ਪੁੱਜੀ ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤੀ।
ਥਾਣਾ ਇੰਚਾਰਜ ਪ੍ਰਮੋਦ ਕੁਮਾਰ ਅਨੁਸਾਰ ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (52) ਨਿਵਾਸੀ ਗਲੀ ਨੰ. 14, ਗੁਰੂ ਗੋਬਿੰਦ ਸਿੰਘ ਨਗਰ, ਬਰੋਟਾ ਰੋਡ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਬੇਟੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਬਾਪ-ਬੇਟਾ ਇਲੈਕਟ੍ਰੀਸ਼ੀਅਨ ਦਾ ਕੰਮ ਕਰਦੇ ਹਨ। ਸੋਮਵਾਰ ਸਵੇਰੇ ਉਸ ਦੇ ਕੰਮ 'ਤੇ ਜਾਣ ਤੋਂ ਬਾਅਦ 10 ਵਜੇ ਮਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ, ਲਗਭਗ 12.30 ਵਜੇ ਵਾਪਸ ਆ ਕੇ ਦੇਖਿਆ ਤਾਂ ਪਤੀ ਨੇ ਖੁਦਕੁਸ਼ੀ ਕੀਤੀ ਹੋਈ ਸੀ। ਪੁਲਸ ਅਨੁਸਾਰ ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਹੁਣ ਤਕ ਦੀ ਜਾਂਚ ਵਿਚ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਫਿਲਹਾਲ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਮੰਗਲਵਾਰ ਨੂੰ ਲਾਸ਼ ਪੋਸਟਮਾਰਟਮ ਉਪਰੰਤ ਰਿਸ਼ਤੇਦਾਰਾਂ ਦੇ ਹਵਾਲੇ ਕੀਤੀ ਜਾਵੇਗੀ।
ਪਾਕਿਸਤਾਨ ਤੋਂ ਰਿਹਾਅ ਹੋ ਕੇ ਆਏ 60 ਕੈਦੀ, ਸੁਣਾਈ ਹੱਡਬੀਤੀ (ਵੀਡੀਓ)
NEXT STORY