ਜੰਲਧਰ (ਰਾਜੇਸ਼) — ਇਥੋਂ ਦੇ ਰਾਜ ਨਗਰ 'ਚ ਇਕ 29 ਸਾਲਾ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਦਾ ਬੀਤੀ ਰਾਤ ਉਸ ਦੀ ਪਤਨੀ ਨਾਲ ਝਗੜਾ ਹੋ ਗਿਆ ਜਿਸ ਤੋਂ ਬਾਅਦ ਉਸ ਦੀ ਪਤਨੀ ਆਪਣੇ ਪੇਕੇ ਘਰ ਚਲੀ ਗਈ। ਇਸ ਪਰੇਸ਼ਾਨੀ ਦੇ ਚਲਦਿਆਂ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ (29) ਵਜੋਂ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਪਿਤਾ ਨਾਲ ਫੈਕਟਰੀ 'ਚ ਕੰਮ ਕਰਦਾ ਸੀ। ਮਨਪ੍ਰੀਤ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਗਾਲਾਂ ਕੱਢੀਆਂ ਤੇ ਉਸ ਨੂੰ ਖਰ੍ਹੀਆਂ ਖੋਟੀਆਂ ਸੁਣਾਈਆਂ, ਜਿਸ ਨੂੰ ਉਨ੍ਹਾਂ ਦਾ ਪੁੱਤਰ ਬਰਦਾਸ਼ਤ ਨਹੀਂ ਕਰ ਸਕਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸ. ਐੱਚ. ਓ. ਰਸ਼ਮਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚਾਰ ਸਾਲ ਪਹਿਲਾਂ ਹੋਏ ਪਿੰਡ ਢਿਲਵਾਂ ਦਾ ਕਤਲ ਕਾਂਡ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਤੇ ਨਵੇਂ ਨਿਰਦੇਸ਼
NEXT STORY