ਗੁਰਦਾਸਪੁਰ (ਵਿਨੋਦ) - ਗੁਰਦਾਸਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਦੁੱਖੀ ਹੋ ਕੇ ਆਪਣੀ ਹੀ ਦੁਕਾਨ ’ਚ ਫਾਹਾ ਲੈ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪੰਕਜ ਕੁਮਾਰ ਪੁੱਤਰ ਸੁਰਿੰਦਰ ਜੀਤ ਵਾਸੀ ਮੰਡੀ ਇਲਾਕਾ ਗੁਰਦਾਸਪੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਅਨੁਸਾਰ ਉਸ ਦੀ ਪਤਨੀ ਲਗਭਗ 8 ਸਾਲ ਤੋਂ ਬੱਚੇ ਸਮੇਤ ਆਪਣੇ ਪੇਕੇ ਘਰ ਰਹਿ ਰਹੀ ਸੀ। ਇਸੇ ਗੱਲ ਤੋਂ ਪਰੇਸ਼ਾਨ ਹੋ ਕੇ ਮ੍ਰਿਤਕ ਤਣਾਅ ’ਚ ਰਹਿੰਦਾ ਸੀ, ਜਿਸ ਕਾਰਣ ਉਸ ਨੇ ਇਹ ਕਦਮ ਚੁੱਕਿਆ।
ਪੜ੍ਹੋ ਇਹ ਵੀ ਖਬਰ - ਖੁਸ਼ਖਬਰੀ : ‘ਉਜਵਲਾ’ ਲਾਭਪਾਤਰੀਆਂ ਨੂੰ 3 ਮਹੀਨੇ ਮੁਫਤ ਮਿਲੇਗਾ ਗੈਸ ਸਿਲੰਡਰ
ਪੜ੍ਹੋ ਇਹ ਵੀ ਖਬਰ - ਜਲ੍ਹਿਆਂਵਾਲਾ ਬਾਗ਼ : ਖ਼ੂਨੀ ਸਾਕੇ ਦੇ ਵਾਪਰਣ ਤੋਂ ਪਹਿਲਾਂ ਦੀ ਮੁੰਕਮਲ ਕਹਾਣੀ
ਪੜ੍ਹੋ ਇਹ ਵੀ ਖਬਰ - ‘ਕੋਰੋਨਾ ਵਾਇਰਸ ਨਾਲ ਮਰਨ ਵਾਲੇ ਸ਼ਖਸ ਦਾ ਸਸਕਾਰ ਕਰਨ ’ਚ ਕੋਈ ਖ਼ਤਰਾ ਨਹੀਂ’
ਜਾਣਕਾਰੀ ਅਨੁਸਾਰ ਮ੍ਰਿਤਕ ਪੰਕਜ ਕੁਮਾਰ ਦੀ ਮਾਂ ਸਰਿਤਾ ਨੇ ਦੱਸਿਆ ਕਿ ਉਸ ਦੇ ਮੁੰਡੇ ਦਾ ਵਿਆਹ ਕਰੀਬ 10 ਸਾਲ ਪਹਿਲਾਂ ਗੀਤੂ ਵਾਸੀ ਜੰਮੂ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਇਕ ਮੁੰਡਾ ਹੋਇਆ ਪਰ ਦੋਵਾਂ ਵਿਚ ਅਣਬਣ ਰਹਿਣ ਕਾਰਣ ਗੀਤੂ ਲਗਭਗ 8 ਸਾਲ ਪਹਿਲਾਂ ਆਪਣੇ ਪੇਕੇ ਜੰਮੂ ਚਲੀ ਗਈ ਸੀ, ਜਿਸ ਤੋਂ ਬਾਅਦ ਉਹ ਅੱਜ ਤੱਕ ਵਾਪਸ ਨਹੀਂ ਆਈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਕੱਲ ਸ਼ਾਮ ਲਗਭਗ 4 ਵਜੇ ਪੰਕਜ ਕੁਮਾਰ ਘਰੋਂ ਗਿਆ ਸੀ ਪਰ ਵਾਪਸ ਨਹੀਂ ਆਇਆ। ਅੱਜ ਸਵੇਰੇ ਜਦੋਂ ਉਹ ਉਸ ਦੀ ਭਾਲ ਕਰਨ ਲਈ ਦੁਕਾਨ ਗਏ ਤਾਂ ਦੁਕਾਨ ਨੂੰ ਤਾਲਾ ਨਹੀਂ ਸੀ ਲੱਗਾ।
ਤਾਲਾ ਨਾ ਲੱਗਾ ਹੋਣ ਕਾਰਣ ਜਦੋਂ ਉਨ੍ਹਾਂ ਨੇ ਦੁਕਾਨ ਖੋਲ੍ਹੀ ਤਾਂ ਉਨ੍ਹਾਂ ਨੇ ਦੇਖਿਆ ਕਿ ਪੰਕਜ ਨੇ ਆਪਣੀ ਹੀ ਕਮੀਜ਼ ਨਾਲ ਛੱਤ ’ਤੇ ਲੱਗੇ ਪੱਖੇ ਨਾਲ ਫਾਹ ਲਿਆ ਹੋਇਆ ਸੀ। ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਨੇ ਮੌਕੇ ’ਤੇ ਆ ਕੇ ਪੰਕਜ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਕੀ ਕਹਿਣਾ ਸਿਟੀ ਪੁਲਸ ਦਾ
ਇਸ ਸਬੰਧੀ ਸਿਟੀ ਪੁਲਸ ਸਟੇਸ਼ਨ ਇੰਚਾਰਜ ਜਬਰਜੀਤ ਸਿੰਘ ਨੇ ਕਿਹਾ ਕਿ ਧਾਰਾ 174 ਤਹਿਤ ਕਾਰਵਾਈ ਕਰ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪੀ ਜਾਵੇਗੀ। ਪੋਸਟਮਾਰਟਮ ਰਿਪੋਰਟ ਮਿਲਣ ’ਤੇ ਜੇਕਰ ਹੋਰ ਕੋਈ ਮਾਮਲਾ ਨਿਕਲਿਆ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਅਜਿੱਤ ਨਹੀਂ ਹੈ ਕੋਰੋਨਾ : ਤਿੰਨ ਲੱਖ ਤੋਂ ਪਾਰ ਹੋਈ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ
NEXT STORY