ਤਲਵੰਡੀ ਭਾਈ (ਗੁਲਾਟੀ)–ਇਥੋਂ ਦੇ ਪਿੰਡ ਕੋਟ ਕਰੋੜ ਕਲਾਂ ’ਚ ਐਕਟਿਵਾ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੰਗਤ ਰਾਮ (72) ਪੁੱਤਰ ਹਰੀ ਰਾਮ ਅਤੇ ਉਸ ਦੀ ਪਤਨੀ ਬਲਵੀਰ ਕੌਰ (67) ਵਾਸੀ ਮੁੱਦਕੀ ਵਜੋਂ ਹੋਈ। ਮ੍ਰਿਤਕ ਪਿੰਡ ਕੋਟ ਕਰੋੜ ਕਲਾਂ ਵਿਖੇ ਖਿਡੌਣੇ ਬਣਾਉਣ ਵਾਲੀ ਇਕ ਵਰਕਸ਼ਾਪ ’ਚ ਕੰਮ ਕਰਨ ਲਈ ਆਪਣੇ ਪਿੰਡ ਤੋਂ ਆ ਰਹੇ ਸਨ।
ਇਹ ਵੀ ਪੜ੍ਹੋ : Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਜਦੋਂ ਪਿੰਡ ਕੋਟ ਕਰੋੜ ਕਲਾਂ ਨੇੜੇ ਪੁੱਜ ਤਾਂ ਇਕ ਕਾਰ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜਿਆ ਗਿਆ। ਤਲਵੰਡੀ ਭਾਈ ਪੁਲਸ ਥਾਣੇ ਦੇ ਜਾਂਚ ਅਧਿਕਾਰੀ ਬਲੌਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
Amazon ਤੇ Flipkart 'ਤੇ ਵਿਕ ਰਹੀਂ ਨਕਲੀ ਚੀਜ਼ਾਂ! ਕਿਤੇ ਝਾਂਸੇ 'ਚ ਨਾ ਆ ਜਾਇਓ...
NEXT STORY