ਜਲੰਧਰ: ਪਰਿਵਾਰ ਦੇ ਚੰਗੇ ਭਵਿੱਖ ਲਈ ਵਿਦੇਸ਼ ਗਏ ਵਿਅਕਤੀ ਦਾ ਪਰਿਵਾਰ ਹੀ ਹੁਣ ਆਰਥਿਕ ਤੰਗੀ ਕਾਰਨ ਉਸ ਦੀ ਲਾਸ਼ ਨੂੰ 'ਲਾਵਾਰਿਸ' ਕਹਿਣ ਲਈ ਮਜਬੂਰ ਹੋ ਗਿਆ ਹੈ। ਦਰਅਸਲ, ਬੀਤੇ ਦਿਨੀਂ ਜਾਰਜੀਆ ਵਿਚ ਇਕ ਰੈਸਟੋਰੈਂਟ ਅੰਦਰ ਸੁੱਤੇ ਹੋਏ 12 ਲੋਕਾਂ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ ਸੀ। ਇਨ੍ਹਾਂ ਵਿਚ ਜਲੰਧਰ ਦੇ ਕੋਟ ਰਾਮਦਾਸ ਆਬਾਦੀ ਦਾ ਰਵਿੰਦਰ ਕਾਲਾ ਵੀ ਸ਼ਾਮਲ ਸੀ। ਹੁਣ ਉਸ ਦੇ ਪਰਿਵਾਰ ਵੱਲੋਂ ਕਾਲਾ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਹਾੜੇ ਕੱਢੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਮ੍ਰਿਤਕ ਕਾਲਾ ਦਾ ਪਰਿਵਾਰ ਬੀਤੇ ਦਿਨੀਂ ਉਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਗੁਹਾਰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਿਆ। ਪ੍ਰਸ਼ਾਸਨ ਨੇ ਪਰਿਵਾਰ ਨੂੰ ਲੋੜੀਂਦੇ ਦਸਤਾਵੇਜ਼ ਲਿਆਉਣ ਲਈ ਕਿਹਾ ਹੈ। ਮ੍ਰਿਤਕ ਦੀ ਪਤਨੀ ਕੰਚਨ ਨੇ ਅੱਖਾਂ ਵਿਚ ਹੰਝੂ ਭਰ ਕੇ ਕਿਹਾ ਕਿ ਉਨ੍ਹਾਂ ਕੋਲ ਲਾਸ਼ ਨੂੰ ਭਾਰਤ ਲਿਆਉਣ ਲਈ ਪੈਸੇ ਨਹੀਂ ਹਨ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਜੇ ਉਹ ਜਾਰਜੀਆ ਵਿਚ ਲਾਸ਼ ਨੂੰ ਲਾਵਾਰਿਸ ਆਖ਼ ਦੇਣਗੇ ਤਾਂ ਅਥਾਰਟੀ ਆਪਣੇ ਖਰਚੇ 'ਤੇ ਉਸ ਦੀ ਲਾਸ਼ ਨੂੰ ਜਲੰਧਰ ਪਹੁੰਚਾ ਦੇਵੇਗੀ। ਕੰਚਨ ਨੇ ਭਰੇ ਮਨ ਨਾਲ ਕਿਹਾ ਕਿ ਮੈਂ ਆਪਣੇ ਪਤੀ ਦੀ ਮ੍ਰਿਤਕ ਦੇਹ ਨੂੰ 'ਲਾਵਾਰਿਸ' ਕਿੰਝ ਆਖ ਦੇਵਾਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਰਵਿੰਦਰ ਕਾਲਾ ਦੀ ਮੌਤ ਦੀ ਖ਼ਬਰ ਨਾਲ ਨਾ ਸਿਰਫ਼ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਸਗੋਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਬਾਰੇ ਬਿਲਕੁੱਲ ਅੰਦਾਜ਼ਾ ਨਹੀਂ ਹੈ। ਉਹ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਲੋੜੀਂਦਾ ਕਾਗਜ਼ਾਂ ਦੀ ਜਾਣਕਾਰੀ ਲੈ ਕੇ ਗਏ ਹਨ ਤੇ ਹੁਣ ਉਹ ਇਸ ਬਾਰੇ ਕਾਰਵਾਈ ਸ਼ੁਰੂ ਕਰਨਗੇ। ਉਨ੍ਹਾਂ ਨੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਕਾਲਾ ਦੀ ਮ੍ਰਿਤਕ ਦੇਹ ਨੂੰ ਘਰ ਪਹੁੰਚਾਉਣ ਲਈ ਬਣਦੀ ਮਦਦ ਕੀਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਪੀ ਢਿੱਲੋਂ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਚੰਡੀਗੜ੍ਹ 'ਚ ਸ਼ੋਅ ਕਰਨ ਦੀ ਇਜਾਜ਼ਤ
NEXT STORY