ਜਲੰਧਰ (ਸੋਨੂੰ)- ਜਲੰਧਰ ਵਿਖੇ ਨੈਸ਼ਨਲ ਹਾਈਵੇਅ 'ਤੇ ਸਥਿਤ ਮਿਸ਼ਰਾ ਢਾਬੇ ਦੇ ਸਾਹਮਣੇ ਇਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਕਾਰ ਸਵਾਰ ਪਤੀ-ਪਤਨੀ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਹਾਈਵੇਅ ’ਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ।
ਇਹ ਵੀ ਪੜ੍ਹੋ: ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਵਾਂਗੇ : ਵੇਣੂਗੋਪਾਲ

ਇਸ ਸਬੰਧੀ ਜਾਣਕਾਰੀ ਦਿੰਦੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਵੱਲੋਂ ਸੂਚਨਾ ਮਿਲੀ ਸੀ ਕਿ ਮਿਸ਼ਰਾ ਢਾਬੇ ਦੇ ਸਾਹਮਣੇ ਸੜਕ ਹਾਦਸਾ ਵਾਪਰ ਗਿਆ ਹੈ। ਸੂਚਨਾ ਮਿਲਣ ’ਤੇ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਹਰਬੰਸ ਸਿੰਘ ਆਪਣੀ ਪਤਨੀ ਨਾਲ ਕਾਰ 'ਚ ਅੰਮ੍ਰਿਤਸਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਜਦੋਂ ਉਹ ਮਿਸ਼ਰਾ ਢਾਬੇ ਨੇੜੇ ਪਹੁੰਚੇ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਸੈਂਟਰ ਡਿਵਾਈਡਰ ਪਾਰ ਕਰਕੇ ਹਾਈਵੇਅ ਦੀ ਦੂਜੀ ਸਾਈਡ ’ਤੇ ਜਾ ਪਹੁੰਚੀ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਹਰਬੰਸ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਉਨ੍ਹਾਂ ਦੀ ਪਤਨੀ ਨੂੰ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਪਹੁੰਚੀ ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਦੋਵਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ 108 ਐਂਬੂਲੈਂਸ ਵੀ ਬੁਲਾਈ ਗਈ ਪਰ ਦੋਵਾਂ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert
ਇਸ ਤੋਂ ਬਾਅਦ ਟੀਮ ਨੇ ਟੋਇੰਗ ਵੈਨ ਦੀ ਮਦਦ ਨਾਲ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਪਾਸੇ ਕਰਵਾਇਆ ਅਤੇ ਨੈਸ਼ਨਲ ਹਾਈਵੇਅ ’ਤੇ ਲੱਗੇ ਜਾਮ ਨੂੰ ਖੁੱਲ੍ਹਵਾਇਆ। ਇਸ ਸਬੰਧੀ ਥਾਣਾ ਗੁਰਾਇਆ ਦੇ ਡਿਊਟੀ ਅਫ਼ਸਰ ਏ. ਐੱਸ. ਆਈ. ਸੁਰਿੰਦਰ ਪਾਲ ਨੂੰ ਵੀ ਸੂਚਿਤ ਕੀਤਾ ਗਿਆ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਦੋਵਾਂ ਦੀ ਮਦਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਵੱਲ ਰਵਾਨਾ ਕੀਤਾ।
ਇਹ ਵੀ ਪੜ੍ਹੋ: Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
CBI ਨੇ ਕੈਮਿਸਟ ਲਾਇਸੈਂਸ ਨਾਲ ਜੁੜੇ ਦਸਤਾਵੇਜ਼ ਫਰੋਲੇ, ਝੋਟਾ ਕਤਲ ਮਾਮਲੇ ਨਾਲ ਜੁੜੇ ਤਾਰ
NEXT STORY