ਫਗਵਾੜਾ (ਸੋਨੂੰ, ਜਲੋਟਾ)- ਫਗਵਾੜਾ ਦੇ ਅਮਨ ਨਗਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਗੱਡੀਆਂ ਵਿਚ ਸਵਾਰ ਹੋ ਕੇ ਆਪਣੇ ਸਾਥੀਆਂ ਨਾਲ ਆਏ ਦੋ ਨਿਹੰਗ ਸਿੰਘ ਘਰ ਦੇ ਅੰਦਰ ਪਤੀ-ਪਤਨੀ ਦੀ ਕੁੱਟਮਾਰ ਕਰਨ ਮਗਰੋਂ ਅਗਵਾ ਕਰਕੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਸ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ। ਮਿਲੀ ਜਾਣਕਾਰੀ ਅਨੁਸਾਰ ਅਗਵਾ ਹੋਏ ਪਤੀ-ਪਤਨੀ ਦੀ ਪਛਾਣ ਸੋਨੂੰ ਅਤੇ ਜੋਤੀ ਵਜੋਂ ਹੋਈ ਹੈ।

ਇਸ ਪੂਰੇ ਮਾਮਲੇ ਸਬੰਧੀ ਜਦੋਂ ਕੋਠੀ ਦੇ ਕੇਅਰਟੇਕਰ ਗੁਲਜ਼ਾਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਕੋਠੀ ਵਿੱਚ ਚੋਰੀ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਉਕਤ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਸੀ। ਅੱਜ ਉਕਤ ਵਿਅਕਤੀ ਹੀ ਪਤੀ-ਪਤਨੀ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਏ। ਜਦੋਂ ਚੈਨਲ ਦੀ ਟੀਮ ਨੇ ਘਟਨਾ ਦਾ ਜਾਇਜ਼ਾ ਲਿਆ ਤਾਂ ਵੇਖਿਆ ਕਿ ਅਣਪਛਾਤੇ ਵਿਅਕਤੀ ਘਰ ਦੇ ਦੋ ਦਰਵਾਜ਼ੇ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਪਤੀ-ਪਤਨੀ ਦੀ ਕੁੱਟਮਾਰ ਕਰਕੇ ਆਪਣੇ ਨਾਲ ਲੈ ਗਏ। ਉਕਤ ਸਾਰੀ ਘਟਨਾ ਇਲਾਕੇ ਵਿਚ ਲੱਗੇ ਸੀ. ਸੀ. ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਕੈਮਰੇ ਵਿਚ ਕੈਦ ਹੋਈਆਂ ਤਸਵੀਰਾਂ ਜ਼ਰੀਏ ਪਤਾ ਲੱਗ ਰਿਹਾ ਹੈ ਕਿ ਨਿਹੰਗ ਸਿੰਘ ਕੰਧ ਦੇ ਉੱਪਰ ਚੜ ਕੇ ਕੋਠੀ ਦੀ ਦੂਜੀ ਮੰਜ਼ਿਲ 'ਤੇ ਗਏ ਅਤੇ ਦਰਵਾਜ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋ ਗਏ।
ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਮੇਲੇ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਸ਼ਿਆਰਪੁਰ ਡੀ. ਸੀ. ਨੇ ਜਾਰੀ ਕੀਤੇ ਸਖ਼ਤ ਹੁਕਮ

ਇਸ ਦੌਰਾਨ ਦਰਵਾਜ਼ਾ ਤੋੜ ਕੇ ਪਤੀ-ਪਤਨੀ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਦੀ ਕੁੱਟਮਾਰ ਕੀਤੀ। ਵਾਰਦਾਤ ਮਗਰੋਂ ਫਿਰ ਨਿਹੰਗ ਫਿਰ ਤੋਂ ਕੋਠੀ ਵਿਚ ਵਾਪਸ ਆਉਂਦੇ ਹਨ, ਜੋ ਘਰ ਵਿਚ ਮਹਿਲਾ ਦੇ ਪਰਸ ਪਏ ਹੋਏ ਸਨ, ਉਨ੍ਹਾਂ ਨੂੰ ਵੀ ਕੱਢ ਕੇ ਆਪਣੀ ਗੱਡੀ ਲੈ ਜਾਂਦੇ ਵਿਖਾਈ ਦੇ ਰਹੇ ਹਨ। ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਨੇ ਕਿਹਾ ਕਿ ਜੋ ਵਿਅਕਤੀ ਕਿਡਨੈਪ ਹੋਏ ਹਨ, ਉਨ੍ਹਾਂ ਨੇ ਕੋਠੀ ਵਿਚ ਤਿੰਨ ਸਕਿਓਰਿਟੀ ਗਾਰਡ ਵੀ ਰੱਖੇ ਹੋਏ ਸਨ। ਵਾਰਦਾਤ ਦੇ ਸਮੇਂ ਸਕਿਓਰਿਟੀ ਗਾਰਡ ਮੌਕੇ 'ਤੇ ਮੌਜੂਦ ਨਹੀਂ ਸਨ। ਫਿਲਹਾਲ ਪੁਲਸ ਵੱਲੋਂ ਸਕਿਓਰਿਟੀ ਗਾਰਡ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਉਜੜਿਆ ਪਰਿਵਾਰ: ਸੰਗੀਤ ਅਧਿਆਪਕ ਨੇ ਚੁੱਕਿਆ ਖ਼ੌਫ਼ਨਾਕ ਕਦਮ, ਇਸ ਹਾਲ 'ਚ ਪੁੱਤ ਨੂੰ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ


ਇਹ ਵੀ ਪੜ੍ਹੋ- ਰੂਪਨਗਰ: ਨਸ਼ੇ ਦੀ ਭੇਟ ਚੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ, ਬੱਸ ਸਟੈਂਡ ਨੇੜੇ ਪਈ ਲਾਸ਼ ਕੋਲੋਂ ਮਿਲੀ ਸਰਿੰਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਗੁਰਬਾਣੀ ਪ੍ਰਸਾਰਣ ਮਾਮਲੇ ’ਤੇ ਮੁੱਖ ਮੰਤਰੀ ਦਾ ਵੱਡਾ ਬਿਆਨ, ਐੱਸ. ਜੀ. ਪੀ. ਸੀ. ’ਤੇ ਚੁੱਕੇ ਸਵਾਲ
NEXT STORY