ਲੁਧਿਆਣਾ (ਰਿਸ਼ੀ): ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਇਕ ਪਤੀ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿਚ ਡਿਵੀਜ਼ਨ ਨੰਬਰ 6 ਪੁਲਸ ਨੇ ਮ੍ਰਿਤਕ ਦੀ ਪਤਨੀ, ਮਕਾਨ ਮਾਲਕ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਚੌਕੀ ਇੰਚਾਰਜ ਏ.ਐੱਸ.ਆਈ. ਪ੍ਰੀਤਪਾਲ ਸਿੰਘ ਅਨੁਸਾਰ ਮੁਲਜ਼ਮਾਂ ਦੀ ਪਛਾਣ ਪਤਨੀ ਗੁਲਸਫ਼ਾ, ਮਕਾਨ ਮਾਲਕ ਸੋਨੂੰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ, ਟਿੱਬਾ ਰੋਡ ਸਥਿਤ ਗੁਲਾਬੀ ਬਾਗ ਦੇ ਵਸਨੀਕ ਮੇਹਰਭਾਨ ਨੇ ਕਿਹਾ ਕਿ 12 ਮਾਰਚ ਦੀ ਦੁਪਹਿਰ ਨੂੰ, ਉਸ ਦੀ ਭਰਜਾਈ ਗੁਲਸਫ਼ਾ ਨੇ ਉਸ ਨੂੰ ਫ਼ੋਨ ਕਰਕੇ ਦੱਸਿਆ ਕਿ ਉਸ ਦੇ ਭਰਾ ਇਰਫਾਨ (26) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਤੋਂ ਬਾਅਦ ਉਹ ਆਪਣੇ ਪਿਤਾ ਮੁਹੰਮਦ ਸਲੀਮ, ਮਕਾਨ ਮਾਲਕ ਅਤੇ ਲੱਡੂ ਨਾਲ ਮਿਲ ਕੇ ਉਸ ਨੂੰ ਹਸਪਤਾਲ ਲੈ ਗਿਆ। ਇਕ ਦਿਨ ਬਾਅਦ, ਉਸ ਦੇ ਭਰਾ ਦੀ ਪੀ.ਜੀ.ਆਈ. ਵਿਚ ਮੌਤ ਹੋ ਗਈ। ਉਸ ਨੂੰ ਸ਼ੱਕ ਹੈ ਕਿ ਉਸ ਦੀ ਭਰਜਾਈ ਦੇ ਆਪਣੇ ਮਕਾਨ ਮਾਲਕ ਨਾਲ ਨਾਜਾਇਜ਼ ਸਬੰਧ ਸਨ। ਇਸ ਤੋਂ ਤੰਗ ਆ ਕੇ ਉਸ ਦੇ ਭਰਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ
NEXT STORY