ਗੁਰਦਾਸਪੁਰ (ਵਿਨੋਦ)- ਭੈਣੀ ਮੀਆਂ ਖਾਂ ਪੁਲਸ ਨੇ ਪਤੀ-ਪਤਨੀ ਨੂੰ ਵਿਦੇਸ਼ ਅਮਰੀਕਾ ਭੇਜਣ ਦੇ ਨਾਂ ’ਤੇ 4 ਲੱਖ 25 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਵਾਲੇ 4 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਡੀ.ਐੱਸ.ਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੰਨਵਰਗੁਰਤਾਜ ਸਿੰਘ ਪੁੱਤਰ ਮਨਜਿੰਦਰ ਸਿੰਘ ਵਾਸੀ ਭੁੱਲੇਚੱਕ ਥਾਣਾ ਤਿੱਬੜ ਨੇ ਐੱਸ.ਪੀ ਹੈਡਕੁਆਰਟਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਰੋਕੀ ਸ਼ਰਮਾ ਪੁੱਤਰ ਬ੍ਰਹਮ ਸ਼ਰਮਾ, ਰਿੰਕੂ ਪੁੱਤਰ ਗੁਰਭਜਨ ਸਿੰਘ ਵਾਸੀਆਨ ਮੇਘੀਆਂ, ਅਨੀਤਾ ਦੇਵੀ ਪਤਨੀ ਅਸ਼ੋਕ ਕੁਮਾਰ, ਰੋਮੀ ਪੁੱਤਰ ਅਸ਼ੋਕ ਕੁਮਾਰ ਵਾਸੀਆਨ ਭੈਣੀ ਕਾਣੇ ਥਾਣਾ ਭੈਣੀ ਮੀਆਂ ਖਾਂ ਨੇ ਉਸ ਨੂੰ ਅਤੇ ਉਸ ਦੀ ਪਤਨੀ ਨੀਸ਼ਾ ਵਾਲੀਆ ਨੂੰ ਵਿਦੇਸ਼ ਅਮਰੀਕਾ ਭੇਜਣ ਲਈ 20 ਲੱਖ 50ਹਜ਼ਾਰ ਰੁਪਏ ਲਏ ਸੀ, ਪਰ ਵਿਦੇਸ਼ ਅਮਰੀਕਾ ਨਹੀਂ ਭੇਜਿਆ। ਉਸ ਵੱਲੋਂ ਪੈਸੇ ਵਾਪਸ ਮੰਗਣ ’ਤੇ ਦੋਸ਼ੀਆਂ ਨੇ 16ਲੱਖ 25ਹਜ਼ਾਰ ਰੁਪਏ ਵਾਪਸ ਕਰ ਦਿੱਤੇ ਅਤੇ 4ਲੱਖ 25ਹਜ਼ਾਰ ਰੁਪਏ ਵਾਪਸ ਨਾ ਕਰਕੇ ਧੋਖਾਧੜੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਡੀ.ਐੱਸ.ਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਪਾਏ ਗਏ ਉਕਤ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ, ਪਰ ਮੁਲਜ਼ਮ ਅਜੇ ਫਰਾਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਤਕਾਲਾਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ, ਪੰਜਾਬ 'ਚ ਜਾਰੀ ਹੋਏ ਨਵੇਂ ਹੁਕਮ
NEXT STORY