ਹੁਸ਼ਿਆਰਪੁਰ, (ਜ.ਬ.)- ਪਤਨੀ ਦੀ ਬੇਵਫ਼ਾਈ ਤੋਂ ਦੁਖੀ ਪਤੀ ਨੇ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਯਤਨ ਕੀਤਾ।
ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਬਿਕਰਮਜੀਤ ਸਿੰਘ ਵਾਸੀ ਜਲਾਲਪੁਰ ਦੇ ਲੜਕੇ ਸਾਜਨ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦੇ ਪਿਤਾ ਸਟੇਟ ਬੈਂਕ ਆਫ਼ ਇੰਡੀਆ 'ਚ ਬਤੌਰ ਡਰਾਈਵਰ ਹਨ। ਕਰੀਬ ਇਕ ਮਹੀਨਾ ਪਹਿਲਾਂ ਉਨ੍ਹਾਂ ਦੀ ਮਤਰੇਈ ਮਾਂ ਕਿਸੇ ਹੋਰ ਵਿਅਕਤੀ ਨਾਲ ਕਿਤੇ ਚਲੀ ਗਈ, ਜਿਸ ਨੂੰ ਲੈ ਕੇ ਉਸ ਦਾ ਪਿਤਾ ਪ੍ਰੇਸ਼ਾਨ ਰਹਿਣ ਲੱਗਾ ਸੀ। ਮਾਮਲਾ ਪੰਚਾਇਤ 'ਚ ਜਾਣ 'ਤੇ ਵੀ ਉਸ ਦੀ ਮਤਰੇਈ ਮਾਂ ਵਾਪਸ ਆਉਣ ਲਈ ਰਾਜ਼ੀ ਨਹੀਂ ਹੋਈ। ਇਸੇ ਗੱਲ ਤੋਂ ਦੁਖੀ ਹੋ ਕੇ ਉਸ ਦੇ ਪਿਤਾ ਨੇ ਅੱਜ ਦੁਪਹਿਰ ਕਰੀਬ 12 ਵਜੇ ਘਰ ਵਿਚ ਰੱਖੀਆਂ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ।
ਹਾਲਤ ਵਿਗੜਨ 'ਤੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਉਸ ਦੇ ਪਿਤਾ ਦੀ ਜੇਬ ਵਿਚੋਂ ਇਕ ਸੁਸਾਈਡ ਨੋਟ ਵੀ ਮਿਲਿਆ, ਜਿਸ 'ਤੇ ਲਿਖਿਆ ਹੋਇਆ ਸੀ ਕਿ ਉਸ ਦੀ ਮੌਤ ਦੀ ਜ਼ਿੰਮੇਵਾਰ ਉਸ ਦੀ ਪਤਨੀ ਤੇ ਉਸ ਦਾ ਆਸ਼ਿਕ ਹੈ।
ਡਾ. ਬੰਦਨਾ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੈ ਅਤੇ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਜਮਹੂਰੀ ਕਿਸਾਨ ਸਭਾ ਨੇ ਦਿੱਤਾ ਐੱਸ. ਡੀ. ਐੱਮ. ਦਫਤਰ ਅੱਗੇ ਧਰਨਾ
NEXT STORY