ਰਾਜਪੁਰਾ (ਮਸਤਾਨਾ) : ਥਾਣਾ ਸਿਟੀ ਦੀ ਪੁਲਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 10 ਕਿਲੋ ਭੁੱਕੀ, ਡੇਢ ਕਿਲੋ ਅਫੀਮ ਸਣੇ ਕਾਬੂ ਕਰਕੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਵਿਚ ਤਾਇਨਾਤ ਥਾਣੇਦਾਰ ਦਰਸ਼ਨ ਸਿੰਘ ਸਮੇਤ ਪੁਲਸ ਪਾਰਟੀ ਜੀ. ਟੀ. ਰੋਡ 'ਤੇ ਮਿਡ ਵੇ ਢਾਬਾ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸਾਹਮਣੇ ਤੋਂ ਆ ਰਹੇ ਇਕ ਟਰਾਲੇ ਨੂੰ ਰੋਕ ਕੇ ਜਦੋਂ ਪੁਲਸ ਪਾਰਟੀ ਨੇ ਟਰਾਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 10 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਟਰਾਲਾ ਚਲਾ ਰਹੇ ਬਲਵੰਤ ਸਿੰਘ ਵਾਸੀ ਜ਼ੀਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸੇ ਤਰ੍ਹਾਂ ਥਾਣੇਦਾਰ ਸੁਰਜੀਤ ਸਿੰਘ ਸਮੇਤ ਪੁਲਸ ਫੋਰਸ ਆਈ. ਸੀ.ਐੱਲ. ਰੇਲਵੇ ਫਾਟਕ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਪੈਦਲ ਜਾ ਰਿਹੇ ਆਜ਼ਾਦ ਵਾਸੀ ਜ਼ਿਲਾ ਕੋਟਾ ਰਾਜਸਥਾਨ ਦੀ ਜਦੋਂ ਸ਼ੱਕ ਪੈਣ 'ਤੇ ਪੁਲਸ ਪਾਰਟੀ ਨੇ ਤਲਾਸ਼ੀ ਲਈ ਤਾਂ ਉਸ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਹੋਈ। ਥਾਣਾ ਸਿਟੀ ਦੀ ਪੁਲਸ ਨੇ ਉਕਤ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
10 ਕਿਲੋ ਭੁੱਕੀ ਤੇ ਡੇਢ ਕਿਲੋ ਅਫੀਮ ਸਣੇ ਦੋ ਵਿਅਕਤੀ ਚੜ੍ਹੇ ਪੁਲਸ ਅੜਿੱਕੇ
NEXT STORY