ਫਿਰੋਜ਼ਪੁਰ (ਸੰਨੀ ਚੋਪੜਾ) - ਫਿਰੋਜ਼ਪੁਰ ਦੇ ਹੁਸੈਨੀਵਾਲਾ ਭਾਰਤ-ਪਾਕਿ ਸਰਹੱਦ 'ਤੇ ਬਹੁਤ ਜਲਦੀ ਪਾਕਿਸਤਾਨ ਦੇ ਝੰਡੇ ਤੋਂ ਉੱਚਾ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਝੰਡਾ ਲਗਾਏ ਜਾਣ ਵਾਲੀ ਥਾਂ ਦਾ ਦੌਰਾ ਕਰਨ ਪਹੁੰਚੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਫਿਰੋਜ਼ਪੁਰ ਦੇ ਡੀ.ਸੀ. ਚੰਦਰਗੇਂਦ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਚੰਦਰ ਗੇਂਦ ਨੇ ਦੱਸਿਆ ਕਿ ਇਹ ਝੰਡਾ ਆਉਣ ਵਾਲੇ ਨਵੇਂ ਸਾਲ ਦੇ ਪਹਿਲੇ ਮਹੀਨੇ ਜਨਵਰੀ ਤੱਕ ਲਹਿਰਾਇਆ ਜਾਵੇਗਾ ਅਤੇ ਇਸ ਦੀ ਉਚਾਈ ਪਾਕਿਸਤਾਨ ਦੇ ਝੰਡੇ ਨਾਲੋਂ ਉੱਚੀ ਰੱਖੀ ਜਾਵੇਗੀ । ਦੱਸ ਦਈਏ ਕਿ ਇਸ ਤਿਰੰਗੇ ਝੰਡੇ 'ਤੇ 20 ਲੱਖ ਰੁਪਏ ਦਾ ਖਰਚਾ ਆਉਣ ਵਾਲਾ ਹੈ, ਜਿਸ ਦੀ ਪ੍ਰਵਾਨਗੀ ਸਰਕਾਰ ਵਲੋਂ ਦੇ ਦਿੱਤੀ ਗਈ ਹੈ।
ਕੈਨੇਡਾ 'ਚ ਮਰੇ ਰੌਕਸੀ ਚਾਵਲਾ ਦੀ ਲਾਸ਼ 24 ਨੂੰ ਪਹੁੰਚੇਗੀ ਕੋਟਕਪੂਰਾ
NEXT STORY