ਚੰਡੀਗੜ੍ਹ (ਅਸ਼ਵਨੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਹ ਆਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਨ ਪਰ ਬਾਕੀ ਚੁਣੇ ਹੋਏ ਨੁਮਾਇੰਦਿਆਂ 'ਤੇ ਇਹ ਫੈਸਲਾ ਨਾ ਥੋਪ ਕੇ ਉਨ੍ਹਾਂ ਦੀ ਅੰਤਰ-ਆਤਮਾ 'ਤੇ ਛੱਡਿਆ ਹੈ। ਮੁੱਖ ਮੰਤਰੀ ਨੇ ਇਹ ਗੱਲ ਉਸ ਸਬੰਧ 'ਚ ਕਹੀ ਹੈ ਜਦੋਂ ਬੀਤੇ ਦਿਨ ਉਨ੍ਹਾਂ ਨੇ ਪੁਲਸ ਕਰਮਚਾਰੀਆਂ ਤੇ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਕਰਵਾਉਣ ਦਾ ਐਲਾਨ ਕੀਤਾ ਸੀ ਤਾਂ ਕਾਂਗਰਸ ਤੇ ਵਿਰੋਧੀ ਪਾਰਟੀਆਂ ਸਣੇ ਵੱਖ-ਵੱਖ ਵਰਗਾਂ ਨੇ ਮੰਗ ਕੀਤੀ ਸੀ ਕਿ ਸਿਆਸਤਦਾਨਾਂ ਨੂੰ ਵੀ ਆਪਣਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਸਿਆਸੀ ਤੇ ਹੋਰ ਵਿਰੋਧੀਆਂ ਵੱਲੋਂ ਇਸ ਸਬੰਧੀ ਉਨ੍ਹਾਂ ਨੂੰ ਦਿੱਤੀ ਚੁਣੌਤੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਡੋਪ ਟੈਸਟ ਕਰਵਾਉਣ 'ਚ ਕੋਈ ਸਮੱਸਿਆ ਨਹੀਂ ਹੈ।
70 ਫੀਸਦੀ ਪੰਜਾਬੀਆਂ ਨੂੰ ਨਸ਼ੇੜੀ ਕਹਿਣ ਵਾਲੇ ਨੇਤਾ ਵੀ ਕਰਾਉਣ ਡੋਪ ਟੈਸਟ
NEXT STORY