ਜਲੰਧਰ (ਗੁਲਸ਼ਨ)- ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਮੋਹਿੰਦਰ ਭਗਤ ਆਪਣੇ ਪਿਤਾ ਚੂਨੀ ਲਾਲ ਭਗਤ ਵੱਲੋਂ ਕਿਸੇ ਦੇ ਬਹਿਕਾਵੇ ਵਿਚ ਆ ਕੇ ਪਾਰਟੀ ਬਦਲਣ ਦੇ ਲਾਏ ਦੋਸ਼ 'ਤੇ ਭੜਕ ਗਏ ਹਨ। ਭਾਜਪਾ ’ਤੇ ਪਲਟਵਾਰ ਕਰਦੇ ਹੋਏ ਮੋਹਿੰਦਰ ਭਗਤ ਨੇ ਕਿਹਾ ਕਿ ਉਨ੍ਹਾਂ ਦੇ 90 ਸਾਲਾ ਪਿਤਾ ਨੂੰ ਭਾਜਪਾ ਨੇਤਾਵਾਂ ਨੇ ਘਰ ਆ ਕੇ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਵਾਪਸ ਆ ਕੇ ਪ੍ਰੇਸ਼ਾਨ ਕਰਨ ਵਾਲੇ ਭਾਜਪਾ ਨੇਤਾਵਾਂ ਦੇ ਨਾਂ ਦੱਸਾਂਗਾ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਨੂੰ ਕਿਸੇ ਨੇ ਨਹੀਂ ਬਹਿਕਾਇਆ ਹੈ, ਸਗੋਂ ਉਹ ਸੋਚ ਸਮਝ ਕੇ ਨਵੀਂ ਪਾਰਟੀ ’ਚ ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ: ਨਿਕਾਹ ਨੂੰ ਲੈ ਕੇ ਮੁੜ ਸੁਰਖੀਆਂ 'ਚ ਆਏ ਇਮਰਾਨ ਖ਼ਾਨ, ਮੌਲਵੀ ਨੇ ਕੀਤਾ ਇਹ ਦਾਅਵਾ
ਦੱਸ ਦੇਈਏ ਕਿ ਬੀਤੇ ਦਿਨ ਮਹਿੰਦਰ ਭਗਤ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਜ਼ਿਲਾ ਪ੍ਰਧਾਨ ਸੁਸ਼ੀਲ ਸ਼ਰਮਾ, ਸੂਬਾਈ ਕਾਰਜਕਾਰਨੀ ਮੈਂਬਰ ਅਮਿਤ ਤਨੇਜਾ, ਜ਼ਿਲਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਭਾਜਪਾ ਦੇ ਸੀਨੀ. ਆਗੂ ਤੇ ਸਾਬਕਾ ਕੈਬਨਿਟ ਮੰਤਰੀ ਭਗਤ ਚੂਨੀ ਲਾਲ ਦੀ ਰਿਹਾਇਸ਼ ’ਤੇ ਪੁੱਜੇ ਸਨ। ਇਸ ਮੌਕੇ ਭਗਤ ਚੂਨੀ ਲਾਲ ਭਾਵੁਕ ਹੋ ਗਏ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਮੇਰੇ ਬੇਟੇ ਮਹਿੰਦਰ ਦਾ ਫੈਸਲਾ ਗਲਤ ਹੈ। ਮੇਰਾ ਵੀ ਸਿਆਸਤ ’ਚ 60 ਸਾਲ ਦਾ ਤਜ਼ਰਬਾ ਹੈ। ਉਸ ਨੂੰ ਕਿਸੇ ਨੇ ਆਪਣੇ ਝਾਂਸੇ ’ਚ ਲੈ ਕੇ ਦੂਜੀ ਪਾਰਟੀ ’ਚ ਸ਼ਾਮਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਉਹ ਖੁਦ 3 ਵਾਰ ਵਿਧਾਇਕ ਤੇ 2 ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਪਾਰਟੀ ਨੇ ਉਨ੍ਹਾਂ ਨੂੰ ਡਿਪਟੀ ਸਪੀਕਰ ਦਾ ਅਹੁਦਾ ਵੀ ਸੌਂਪਿਆ ਹੈ। ਸਾਬਕਾ ਮੰਤਰੀ ਭਗਤ ਨੇ ਕਿਹਾ ਕਿ ਭਾਜਪਾ ਵੱਲੋਂ ਦਿੱਤੇ ਗਏ ਸਨਮਾਨ ਲਈ ਉਹ ਹਮੇਸ਼ਾ ਕਰਜ਼ਾਈ ਰਹਿਣਗੇ। ਮੈਂ ਅੱਜ ਵੀ ਭਾਜਪਾ ਦੇ ਨਾਲ ਹਾਂ। ਉਨ੍ਹਾਂ ਭਗਤ ਬਰਾਦਰੀ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਉਮੀਦਵਾਰ ਨੂੰ ਹੀ ਵੋਟਾਂ ਪਾ ਕੇ ਕਾਮਯਾਬ ਬਣਾਉਣ। ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ: ਸਿੰਗਾਪੁਰ ਜੇਲ੍ਹ 'ਚ ਬੰਦ ਭਾਰਤੀ ਮੂਲ ਦੇ ਵਿਅਕਤੀ ਦੀ ਮੌਤ, ਮਾਂ ਦੇ ਕਤਲ ਦੇ ਲੱਗੇ ਸਨ ਦੋਸ਼
ਵਿਆਹ ਮਗਰੋਂ ਵਿਦੇਸ਼ ਵਸਣ ਦਾ ਸੁਫ਼ਨਾ ਬਣਿਆ ਜੀਅ ਦਾ ਜੰਜਾਲ! ਹਜ਼ਾਰਾਂ ਕੁੜੀਆਂ ਨੂੰ ਭਾਰਤ 'ਚ ਹੀ ਛੱਡ ਗਏ NRI ਪਤੀ
NEXT STORY