ਮਾਨਸਾ/ਸਰਦੂਲਗੜ੍ਹ (ਸੰਦੀਪ ਮਿੱਤਲ, ਚੋਪੜਾ) : ‘ਮੈਂ ਸਿਰਫ ਐਲਾਨ ਨਹੀਂ ਕਰਦਾ, ਕੰਮ ਕਰਦਾ ਹਾਂ ਅਤੇ ਕੀਤੇ ਐਲਾਨਾਂ ਦੇ ਨੋਟੀਫਿਕੇਸ਼ਨ ਕਰ ਕੇ ਲਾਗੂ ਕਰਵਾਏ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਦਸ ਰੁਪਏ ਲੀਟਰ ਪੈਟਰੋਲ, ਪੰਜ ਰੁਪਏ ਲੀਟਰ ਡੀਜ਼ਲ, ਰੇਤਾ ਅਤੇ ਬਿਜਲੀ ਦੇ ਤਿੰਨ ਰੁਪਏ ਪ੍ਰਤੀ ਯੂਨਿਟ ਰੇਟ ਘੱਟ ਹੋਏ ਹਨ।’’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਦੀ ਅਗਵਾਈ ਵਿਚ ਕੀਤੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਹੋਰ ਕੰਮਾਂ ਦੇ ਨਾਲ-ਨਾਲ ਪੰਜਾਬ ਵਿਚ ਨਸ਼ਿਆਂ ਦੇ ਵਪਾਰ ਕਰਨ ਵਾਲਿਆਂ ਨੂੰ ਡਾਗਾਂ ਨਾਲ ਮੂਹਰੇ ਵੀ ਲਗਾਉਣਾ ਜਾਣਦਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਆਮ ਪਰਿਵਾਰਾਂ ਵਾਂਗ ਪੰਜਾਬ ਦਾ ਆਮ ਆਦਮੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਹਰ ਤਰ੍ਹਾਂ ਦੇ ਦੁੱਖ ਤਕਲੀਫਾਂ ਨੂੰ ਸਮਝਦਾ ਹੈ ਅਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਨਾ ਵੀ ਜਾਣਦਾ ਹੈ ਅਤੇ ਪੰਜਾਬ ਸਰਕਾਰ ਪੰਜਾਬੀਆਂ ਦੇ ਮਸਲੇ ਹੱਲ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਮੁੱਖ ਮੰਤਰੀ ਨੇ ਬਿਕਰਮ ਮੋਫਰ ਵਲੋਂ ਹਲਕੇ ਲਈ ਮੰਗੀਆਂ ਮੰਗਾਂ ਮੰਨਦੇ ਹੋਏ ਸਰਦੂਲਗੜ੍ਹ ਹਲਕੇ ਲਈ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਬਹਿਣੀਵਾਲ ਨੂੰ ਸਬ ਤਹਿਸੀਲ ਦਾ ਦਰਜਾ ਦੇਣ, ਸਰਦੂਲਗੜ੍ਹ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਮਿਡਲ ਸਕੂਲ ਝੁਨੀਰ ਨੂੰ ਸੀਨੀਅਰ ਸੈਕੰਡਰੀ ਪੱਧਰ ਤਕ ਅਪਗ੍ਰੇਡ ਕਰਨ ਦਾ ਐਲਾਨ ਕੀਤਾ। ਸਰਦੂਲਗੜ੍ਹ ਹਲਕੇ ਦੇ ਵਿਕਾਸ ਲਈ 2 ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਪਹਿਲਾਂ ਭੇਜੇ ਗਏ ਸਨ ਜੋ ਕਿ ਖਰਚੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ’ਚ ਡਰ ਅਤੇ ਨਫਰਤ ਲਈ ਕੋਈ ਜਗ੍ਹਾ ਨਹੀਂ : ਭਗਵੰਤ ਮਾਨ
ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਗੜੇ ਰਗੜ੍ਹੇ ਲਗਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਐਂਡ ਕੰਪਨੀ ਨੇ ਆਪਣੇ ਰਾਜ ਦੌਰਾਨ ਪੰਜਾਬ ਦਾ ਖਜ਼ਾਨਾ ਦੋਵਾਂ ਹੱਥਾਂ ਲੁੱਟਿਆ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕ ਦਿੱਤਾ ਹੈ ਅਤੇ ਇਨ੍ਹਾਂ ਨੇ ਪੰਜਾਬ ਦਾ ਵਿਕਾਸ ਨਾ ਕਰ ਕੇ ਸਿਰਫ ਆਪਣੇ ਪਰਿਵਾਰ ਦਾ ਹੀ ਵਿਕਾਸ ਕੀਤਾ ਹੈ। ਇਸ ਮੌਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੁੜੇ ਵਿਸ਼ਾਲ ਇਕੱਠ ਨੂੰ ਅਪੀਲ ਕਰਦਿਆਂ ਕਿਹਾ ਕਿ ਨਵੇਂ ਪੰਜਾਬ ਦੀ ਨਵੀਂ ਦਿੱਖ ਬਣਾਉਣ, ਅਮਨ ਸ਼ਾਂਤੀ ਆਪਸੀ ਭਾਈਚਾਰਕ ਸਾਂਝ, ਆਮ ਲੋਕਾਂ ਦੀ ਆਪਣੀ ਸਰਕਾਰ ਅਤੇ ਆਪਣਾ ਮੁੱਖ ਮੰਤਰੀ ਹੋਣ ਵਾਸਤੇ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਤਾਂ ਕਿ ਪੰਜਾਬ ਵਿਚ ਚੱਲ ਰਹੇ ਵਿਕਾਸ ਦੇ ਪਹੀਏ ਨੂੰ ਹੋਰ ਤੇਜ਼ ਗਤੀ ਨਾਲ ਚਲਾਇਆ ਜਾ ਸਕੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੈਅਰਮੇਨ ਬਿਕਰਮ ਸਿੰਘ ਮੋਫਰ ਨੇ ਰੈਲੀ ’ਚ ਪਹੁੰਚੇ ਹਜ਼ਾਰਾਂ ਲੋਕਾਂ ਦੇ ਇਕੱਠ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਕੋਵਿਡ ਵੈਕਸੀਨ ਲਗਵਾਉਣ ਉਪਰੰਤ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਪੰਜਾਬ ਪੁਲਸ ਦੇ ਹੌਲਦਾਰ ਦਾ ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ, ਕਿਹਾ ‘ਮੈਨੂੰ ਦਬਕਾ ਮਾਰ ਕੇ ਦਿਖਾਓ’ (ਵੀਡੀਓ)
NEXT STORY