ਜਲੰਧਰ (ਸੋਨੂੰ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਜਲੰਧਰ ਪਹੁੰਚੇ। ਇਥੇ ਉਨ੍ਹਾਂ ਨੇ ਇਕ ਮੀਟਿੰਗ ਕੀਤੀ ਤੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਬਠਿੰਡਾ ਦੇ ਕਿਸਾਨਾਂ ਦੀ ਨਰਮੇ ਦੀ ਫਸਲ ’ਤੇ ਪੈ ਰਹੀ ਗੁਲਾਬੀ ਸੁੰਡੀ ਦੀ ਮਾਰ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਉਨ੍ਹਾਂ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖਿਆ ਹੈ ਤੇ ਜਲਦ ਹੀ ਉਹ ਉਨ੍ਹਾਂ ਨੂੰ ਮਿਲਣ ਜਾ ਰਹੇ ਹਨ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਮੁੱਖ ਮੰਤਰੀ ਚੰਨੀ ਪੰਜਾਬ ਦੇ ਲੋਕਾਂ ਲਈ ਕੁਝ ਨਾ ਕੁਝ ਕਰਨਗੇ ਤੇ ਉਥੇ ਹੀ ਕਿਹਾ ਕਿ ਜੋ ਉਹ ਬਿਆਨਬਾਜ਼ੀ ਕਰਦੇ ਹਨ ਜੇ ਉਸੇ ਤਰ੍ਹਾਂ ਉਨ੍ਹਾਂ ਨੇ ਕੰਮ ਕੀਤਾ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਿਰ ਅੱਖਾਂ ’ਤੇ ਬਿਠਾਉਣਗੇ।
ਇਹ ਵੀ ਪੜ੍ਹੋ : ਰਾਜਸੀ ਆਗੂਆਂ ਤੇ ਅਧਿਕਾਰੀਆਂ ਦੇ ਸੁਰੱਖਿਆ ਅਮਲੇ ਦੀ ਸਮੀਖਿਆ ਕਰਨ ਮੁੱਖ ਮੰਤਰੀ : ਅਮਨ ਅਰੋੜਾ
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੈ ਕੇ ਜੋ ਬਿਆਨ ਦਿੱਤਾ ਹੈ, ਉਸ ਨਾਲ ਉਨ੍ਹਾਂ ਦਾ ਕੱਦ ਹੋਰ ਨੀਵਾਂ ਹੋ ਗਿਆ ਹੈ। ਕਾਂਗਰਸ ਪਾਰਟੀ ਦਾ ਜੋ ਕਾਟੋ ਕਲੇਸ਼ ਚੱਲ ਰਿਹਾ ਹੈ, ਜਿਸ ’ਚ ਉਹ ਦਖਲਅੰਦਾਜ਼ੀ ਨਹੀਂ ਕਰਨਾ ਚਾਹੁੰਦੇ ਪਰ ਇਹ ਜ਼ਰੂਰ ਕਿਹਾ ਕਿ ਕਾਂਗਰਸ ਪਾਰਟੀ ’ਚ ਕਲੇਸ਼ ਅਜੇ ਵੀ ਚੱਲ ਰਿਹਾ ਹੈ। ਉਨ੍ਹਾਂ ਅਦਾਲਤ ਵੱਲੋਂ ਨਿਕਲੇ ਵਾਰੰਟ ਨੂੰ ਲੈ ਕੇ ਜਵਾਬ ਦਿੱਤਾ ਕਿ ਕਿਸੇ ਨਿੱਜੀ ਕਾਰਨ ਕਰਕੇ ਉਹ ਅਦਾਲਤ ’ਚ ਪੇਸ਼ ਨਹੀਂ ਹੋ ਸਕੇ, ਜਿਸ ਕਾਰਨ ਉਨ੍ਹਾਂ ਨੂੰ ਨਾਲ ਬੇਲੇਬਲ ਵਾਰੰਟ ਨਿਕਲੇ ਹਨ। ਆਉਣ ਵਾਲੀ 5 ਤਾਰੀਖ਼ ਨੂੰ ਉਹ ਅਦਾਲਤ ਸਾਹਮਣੇ ਪੇਸ਼ ਹੋ ਜਾਣਗੇ।
ਬਰਨਾਲਾ ’ਚ ਦਿਲ ਝੰਜੋੜਨ ਵਾਲੀ ਘਟਨਾ, ਪਿਉ-ਪੁੱਤ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
NEXT STORY