ਤਰਨਤਾਰਨ- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਜ਼ਿਲ੍ਹਾ ਤਰਨਤਾਰਨ 'ਚ ਧਾਰਾ 144 ਲਾਗੂ ਕੀਤੀ ਗਈ ਹੈ। ਇਹ ਹੁਕਮ ਆਈ.ਏ.ਐੱਸ.,ਜ਼ਿਲ੍ਹਾ ਮੈਜਿਸਟਰੇਟ ਰਿਸ਼ੀ ਪਾਲ ਵੱਲੋਂ ਜਾਰੀ ਕੀਤੇ ਗਏ ਹਨ। ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਅਤੇ ਆਮ ਜਨਤਾ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਲਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਦੂਦ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗ ਕਰਨ, ਨਾਹਰੇ ਲਾਉਣ/ਵਖਾਵਾ ਕਰਨ ਆਦਿ ਜਿਸ ਨਾਲ ਜਨਤਕ ਸ਼ਾਂਤੀ ਭੰਗ ਹੋਣ ਦਾ ਆਦੇਸ਼ ਹੈ। ਇਸ ਲਈ ਅਮਨ ਤੇ ਕਾਨੂੰਨ ਨੂੰ ਬਣਾਏ ਰੱਖਣ ਲਈ ਕਦਮ ਚੁੱਕਣੇ ਜ਼ਰੂਰੀ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜੱਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ
ਆਈ.ਏ.ਐੱਸ. ਰਿਸ਼ੀ ਪਾਲ ਸਿੰਘ ਨੇ ਤਰਨ ਤਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਜ਼ਰੂਰੀ ਸਮਝਦੇ ਹੋਇਆਂ ਫੌਜਦਾਰੀ ਜਾਬਤਾ, ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗ ਕਰਨ, ਨਾਹਰੇ ਲਾਉਣ, ਵਖਾਵਾ ਕਰਨ, ਆਦਿ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ- ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਏ. ਐੱਸ. ਆਈ. ਅਜਾਇਬ ਸਿੰਘ ਨੇ ਤੋੜਿਆ ਦਮ
ਦੱਸ ਦੇਈਏ ਇਹ ਹੁਕਮ ਇਕ ਤਰਫ਼ਾ ਜਾਰੀ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਜਾਂਦਾ ਹੈ ਕਿ ਇਹ ਹੁਕਮ ਮਿਤੀ 21-03-2023 ਤੋਂ 26-03-2029 ਤੱਕ ਲਾਗੂ ਹੋਵੇਗਾ । ਉਨ੍ਹਾਂ ਕਿਹਾ ਕਿ ਤਰਨ ਤਾਰਨ ਦੇ ਸੀਨੀਅਰ ਕਪਤਾਨ ਪੁਲਸ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜੱਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ
NEXT STORY