ਚੰਡੀਗੜ੍ਹ : ਆਈ. ਏ. ਐੱਸ. ਸੰਜੇ ਪੋਪਲੀ ਦੇ ਪੁੱਤਰ ਦੀ ਅੱਜ ਗੋਲੀ ਲੱਗਣ ਨਾਲ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸ ਨੇ ਖ਼ੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਨੂੰ ਵਿਜੀਲੈਂਸ ਟੀਮ ਨੇ ਮਾਰਿਆ ਹੈ। ਇਸ ਮਾਮਲੇ ਨੂੰ ਲੈ ਕੇ ਸੰਜੇ ਪੋਪਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਕਾਰਤਿਕ ਨੂੰ ਉਨ੍ਹਾਂ ਦੇ ਸਾਹਮਣੇ ਮਾਰਿਆ ਗਿਆ ਹੈ। ਜਦਕਿ ਵਿਜੀਲੈਂਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੇ ਜਾਣ ਤੋਂ ਬਾਅਦ ਕਾਰਤਿਕ ਨੇ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ : ਭਵਾਨੀਗੜ੍ਹ ’ਚ ਵਾਪਰਿਆ ਰੂਹ-ਕੰਬਾਊ ਹਾਦਸਾ, ਕਾਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੀ ਔਰਤ
ਸੰਜੇ ਪੋਪਲੀ ਨੇ ਕਿਹਾ ਕਿ ਉਹ ਇਸ ਕੇਸ ਦਾ ਗਵਾਹ ਹੈ। ਅੱਜ ਜੋ ਘਟਨਾ ਵਾਪਰੀ ਉਸ ਤੋਂ ਬਾਅਦ ਸੰਜੇ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਸੰਜੇ ਪੋਪਲੀ ਨੂੰ ਮੋਹਾਲੀ ਦੇ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਹਸਪਤਾਲ ’ਚੋਂ ਨਿਕਲਣ ਸਮੇਂ ਐਂਬੂਲੈਂਸ ’ਚ ਬੈਠਦੇ ਦੌਰਾਨ ਕਿਹਾ ਕਿ ਉਨ੍ਹਾਂ ਪੁੱਤਰ ਨੂੰ ਮਾਰਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਰਿਆ ਜਾ ਰਿਹਾ ਹੈ।
IAS ਪੋਪਲੀ ਦੇ ਪੁੱਤਰ ਦੀ ਮੌਤ ਮਗਰੋਂ ਵਿਜੀਲੈਂਸ ਨੇ ਪ੍ਰੈੱਸ ਕਾਨਫਰੰਸ ਕਰ ਦਿੱਤੀ ਅਹਿਮ ਜਾਣਕਾਰੀ (ਵੀਡੀਓ)
NEXT STORY