ਜਲੰਧਰ - ਪੂਰੇ ਦੇਸ਼ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਮਾਹੌਲ ਭਖਿਆ ਪਿਆ ਹੈ। ਇਸ ਦੌਰਾਨ ਸਿਆਸੀ ਆਗੂਆਂ ਦਾ ਪਾਰਟੀਆਂ 'ਚ ਦਲ-ਬਦਲੀ ਦਾ ਦੌਰ ਲਗਾਤਾਰ ਜਾਰੀ ਹੈ। ਅਜਿਹਾ ਹੀ ਇਕ ਮਾਮਲਾ ਬੀਤੇ ਦਿਨੀਂ ਵਾਪਰਿਆ ਸੀ, ਜਦੋਂ ਪੰਜਾਬ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਛੱਡ ਕੇ ਭਾਜਪਾ 'ਚ ਜਾਣ ਦਾ ਫੈਸਲਾ ਕੀਤਾ ਸੀ ਅਤੇ ਜਲੰਧਰ ਤੋਂ ਵੀ ਐੱਮ.ਪੀ. ਸੁਸ਼ੀਲ ਰਿੰਕੂ ਨੇ 'ਆਪ' ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ।
ਇਹ ਵੀ ਪੜ੍ਹੋ- ਕੀ ਤੁਸੀਂ ਵੀ ਰੱਖੇ ਹਨ ਘਰ 'ਚ ਨੌਕਰ, ਤਾਂ ਹੋ ਜਾਓ ਸਾਵਧਾਨ, ਇਸ ਬਜ਼ੁਰਗ ਜੋੜੇ ਨਾਲ ਹੋ ਗਈ ਹੈ ਲੱਖਾਂ ਦੀ ਠੱਗੀ
ਅਜਿਹੇ 'ਚ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਨਿਸ਼ਾਨਾ ਵਿਨ੍ਹਿਆ ਹੈ। ਇਕ ਨਿੱਜੀ ਚੈਨਲ 'ਤੇ ਦਿੱਤੇ ਇੰਟਰਵਿਊ 'ਚ ਪ੍ਰਤਾਪ ਬਾਜਵਾ ਨੇ ਭਾਜਪਾ ਵੱਲੋਂ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਐਲਾਨੇ ਗਏ ਬਿੱਟੂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਜੇਕਰ ਬਿੱਟੂ ਚੋਣਾਂ ਜਿੱਤ ਗਿਆ ਤਾਂ ਮੈਂ ਰਾਜਨੀਤੀ ਛੱਡ ਦਿਆਂਗਾ। ਪ੍ਰਤਾਪ ਸਿੰਘ ਬਾਜਵਾ ਨੇ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਕੋਈ ਵੀ ਸ਼ਾਹ ਜਾਂ ਬਾਦਸ਼ਾਹ ਆ ਜਾਵੇ, ਉਹ ਜਿੱਤ ਨਹੀਂ ਸਕਦਾ, ਬਿੱਟੂ ਦੀ ਹਾਰ ਤੈਅ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਰਵਨੀਤ ਬਿੱਟੂ ਇੱਕ ਐਂਟੀ ਸਿੱਖ ਚੇਹਰਾ ਹੈ, ਇਸ ਨੇ ਹਮੇਸ਼ਾ ਕਿਸਾਨ ਵਿਰੋਧੀ, ਪੰਜਾਬ ਵਿਰੋਧੀ ਗੱਲ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੀ ਤੁਸੀਂ ਵੀ ਰੱਖੇ ਹਨ ਘਰ 'ਚ ਨੌਕਰ, ਤਾਂ ਹੋ ਜਾਓ ਸਾਵਧਾਨ, ਇਸ ਬਜ਼ੁਰਗ ਜੋੜੇ ਨਾਲ ਹੋ ਗਈ ਹੈ ਲੱਖਾਂ ਦੀ ਠੱਗੀ
NEXT STORY