ਭੋਆ (ਪਠਾਨਕੋਟ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜੇਕਰ ਪੰਜਾਬ ਕਾਂਗਰਸ ਪਾਰਟੀ ਆਪਣੇ ਭ੍ਰਿਸ਼ਟ ਤੇ ਦਾਗੀ ਆਗੂ ਬਦਲਣ ਅਤੇ ਚੰਗੀ ਕਾਰਗੁਜ਼ਾਰੀ ਵਾਲਿਆਂ ਨੂੰ ਟਿਕਟਾਂ ਨਾਲ ਨਿਵਾਜਣ ਪ੍ਰਤੀ ਸੰਜੀਦਾ ਹੈ ਤਾਂ ਇਸ ਨੂੰ ਘੱਟੋ-ਘੱਟ ਆਪਣੇ 70 ਵਿਧਾਇਕ ਬਦਲਣੇ ਪੈਣਗੇ।ਅਕਾਲੀ ਦਲ ਦੇ ਪ੍ਰਧਾਨ, ਜੋ ਬਸਪਾ ਦੇ ਉਮੀਦਵਾਰ ਰਾਕੇਸ਼ ਕੁਮਾਰ ਮੇਜੋਤਰਾ ਦੇ ਹੱਕ 'ਚ ਵਿਸ਼ਾਲ ਰੈਲੀ ਨੁੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਕਿਹਾ ਕਿ ਕਾਂਗਰਸ ਸਿਰਫ ਆਪਣੇ 22 ਵਿਧਾਇਕਾਂ ਸਿਰ ਦੋਸ਼ ਮੜ੍ਹ ਕੇ ਆਪਣੇ ਦਾਗ ਨਹੀਂ ਧੋ ਸਕਦੀ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਸ ਦੇ ਘੱਟ ਤੋਂ ਘੱਟ 70 ਵਿਧਾਇਕਾਂ ’ਤੇ ਲੋਕਾਂ ਤੋਂ ਪੈਸੇ ਇਕੱਠੇ ਕਰਨ ਅਤੇ ਸ਼ਰਾਬ ਤੇ ਰੇਤ ਮਾਫੀਆ ਚਲਾਉਣ ਦਾ ਦੋਸ਼ ਹੈ ਜਿਵੇਂ ਕਿ ਭੋਆ ਦੇ ਵਿਧਾਇਕ ਜੋਗਿੰਦਰ ਪਾਲ ’ਤੇ ਵੀ ਹੈ।
ਇਹ ਵੀ ਪੜ੍ਹੋ : ਅਸੀਂ ਸਾਰੇ ਮਿਲਕੇ ਸਮਾਜ ਵਿਰੋਧੀ ਅਨਸਰਾਂ ਨੂੰ ਦਿਖਾਵਾਂਗੇ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ: ਕੇਜਰੀਵਾਲ
ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨੁੰ ਬਖਸ਼ਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਦੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਲਈ ਕਮਿਸ਼ਨ ਗਠਿਤ ਕਰਾਂਗੇ ਤੇ ਯਕੀਨੀ ਬਣਾਵਾਂਗੇ ਕਿ ਜਿਹੜੇ ਵਿਧਾਇਕਾਂ ਨੇ ਭ੍ਰਿਸ਼ਟਾਚਾਰ ਕੀਤਾ ਤੇ ਜਿਨ੍ਹਾਂ ਨੇ ਨਿਰਦੋਸ਼ ਲੋਕਾਂ ਦੇ ਖਿਲਾਫ ਝੂਠੇ ਕੇਸ ਦਰਜ ਕਰਵਾਏ, ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇ। ਬਾਦਲ ਨੇ ਕਿਹਾ ਕਿ ਭੋਆ ਹਲਕੇ ਤੇ ਸਮੁੱਚੇ ਪਠਾਨਕੋਟ ਜ਼ਿਲ੍ਹੇ, ਜੋ ਪਹਿਲਾਂ ਭਾਜਪਾ ਦੇ ਹਿੱਸੇ ਸੀ, 'ਚ ਸੀਮਤ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਦੇ ਤਰੁੱਟੀਪੂਰਨ ਵਿਕਾਸ ਨੁੰ ਦਰੁੱਸਤ ਕਰਨ ਲਈ ਵਚਨਬੱਧ ਹਾਂ। ਅਸੀਂ ਭੋਆ ਵਰਗੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵਿਸ਼ੇਸ਼ ਸਕੀਮਾਂ ਲਿਆਵਾਂਗੇ। ਇਨ੍ਹਾਂ ਇਲਾਕਿਆਂ 'ਚ ਰੋਜ਼ਗਾਰ ਦੇ ਵਿਸ਼ੇਸ਼ ਮੌਕੇ ਸਿਰਜੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਦੇ ਵਿਕਾਸ ਦੀ ਆਪ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ ਅਤੇ ਇਲਾਕੇ ਨੂੰ ਬਾਗਬਾਨੀ ਤੇ ਸੈਰ ਸਪਾਟੇ ਦਾ ਹੱਬ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਫਰਾਂਸ 'ਚ ਇਕ ਦਿਨ 'ਚ ਸਾਹਮਣੇ ਆਏ ਕੋਰੋਨਾ ਦੇ 1.79 ਲੱਖ ਨਵੇਂ ਮਾਮਲੇ
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸਿੱਖਿਆ ’ਤੇ ਧਿਆਨ ਕੇਂਦਰਤ ਕਰੇਗੀ ਅਤੇ ਹਰ ਬਲਾਕ 'ਚ ਮੈਗਾ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਹਰ ਬਲਾਕ 'ਚ ਅਤਿ ਆਧੁਨਿਕ ਸਹੂਲਤਾਂ ਵਾਲੇ ਮੈਗਾ ਸਕੂਲ ਖੋਲ੍ਹੇ ਜਾਣ। ਉਨ੍ਹਾਂ ਕਿਹਾ ਕਿ ਇਸ ਤਰੀਕੇ ਅਸੀਂ ਸੀਮਤ ਸਹੂਲਤਾਂ ਵਾਲੇ ਅਤੇ ਅਧਿਆਪਕਾਂ ਦੀ ਘਾਟ ਵਾਲੇ ਛੋਟੇ ਸਕੂਲ ਬੰਦ ਕਰ ਦਿਆਂਗੇ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਲਈ ਸਾਰੀਆਂ ਤਕਨੀਕੀ ਸਿੱਖਿਆ ਸੰਸਥਾਵਾਂ'ਚ 33 ਫੀਸਦੀ ਸੀਟਾਂ ਰਾਖਵੀਂਆਂ ਕਰੇਗੀ ਅਤੇ ਵਿਦਿਆਰਥੀਆਂ ਲਈ ਭਾਰਤ ਅਤੇ ਵਿਦੇਸ਼ਾਂ 'ਚ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਦਾ ਵਿਆਜ਼ ਮੁਕਤ ਸਟੂਡੈਂਟ ਲੋਨ ਪ੍ਰਦਾਨ ਕੀਤਾ ਜਾਵੇਗਾਨੌਜਵਾਨ ਉਦਮੀਆਂ ਨੁੰ ਵਿਆਜ਼ ਮੁਕਤ 5 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਰੂਸੀ ਅਦਾਲਤ ਨੇ ਇਕ ਮਸ਼ਹੂਰ ਮਨੁੱਖੀ ਅਧਿਕਾਰ ਸੰਗਠਨ 'ਤੇ ਰੋਕ ਲਾਉਣ ਦੀ ਦਿੱਤਾ ਹੁਕਮ
ਸੁਖਬੀਰ ਬਾਦਲ ਦਾ ਇਥੇ ਤਾਰਾਗੜ੍ਹ ਕਸਬੇ 'ਚ ਯੂਥ ਅਕਾਲੀ ਦਲ ਤੇ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਕਾਰਕੁਨਾਂ ਨੇ ਨਿੱਘਾ ਸਵਾਗਤ ਕੀਤਾ। ਇਹ ਨੌਜਵਾਨ ਉਨ੍ਹਾਂ ਨੂੰ ਤਾਰਾਗੜ੍ਹ ਅਨਾਜ ਮੰਡੀ 'ਚ ਰੈਲੀ ਲਈ ਪੰਡਾਲ ਤੱਕ ਲੈ ਕੇ ਗਏ। ਰਸਤੇ 'ਚ ਉਨ੍ਹਾਂ ’ਤੇ ਫੁੱਲ ਪੱਤੀਆਂ ਦੀ ਵਰਖਾ ਕੀਤੀ ਗਈ ਤੇ ਹਾਰ ਪਾਏ ਗਏ। ਉਨ੍ਹਾਂ ਨੇ ਹਲਕੇ ਦੇ ਦੌਰੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੇ ਮੰਦਿਰਾਂ 'ਚ ਮੱਥਾ ਵੀ ਟੇਕਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਤੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ।
ਇਹ ਵੀ ਪੜ੍ਹੋ :ਅਮਰੀਕਾ : ਡੈਨਵਰ 'ਚ ਗੋਲੀਬਾਰੀ ਦੌਰਾਨ ਹਮਲਾਵਰ ਸਮੇਤ ਪੰਜ ਲੋਕਾਂ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਨਕੱਈ ਭਾਜਪਾ ’ਚ ਸ਼ਾਮਲ
NEXT STORY