ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੀ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ਼ ਅਨਮੋਲ ਗਗਨ ਮਾਨ ਵੱਲੋਂ ਅੱਜ ਇਕ ਟਵੀਟ ਕਰਦਿਆਂ ਵੀਡੀਓ ਸ਼ੇਅਰ ਕੀਤੀ ਗਈ ਹੈ। ਜਿਸ 'ਚ ਅਨਮੋਲ ਗਗਨ ਮਾਨ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੋਕਾਂ ਦੀ ਸਹੂਲਤ ਦੇ ਲਈ ਬਣਾਏ ਗਏ ਮੁਹੱਲਾ ਕਲੀਨਿਕ ਦਾ ਦੌਰਾ ਕਰਦੇ ਹੋਏ ਦਿਖਾਈ ਦੇ ਰਹੀ ਹੈ ਅਤੇ ਲੋਕ ਵੀ ਇਨ੍ਹਾਂ ਸਹੂਲਤਾਂ ਅਤੇ ਕੇਜਰੀਵਾਲ ਦੇ ਕੰਮਾਂ ਦੀ ਸਲਾਘਾ ਕਰ ਰਹੇ ਹਨ। ਮਾਨ ਨੇ ਟਵੀਟ 'ਚ ਲਿਖਿਆ ਕਿ ਕਿਸੇ ਵੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਮਿਆਰੀ ਸਿਹਤ ਸੰਭਾਲ ਤੱਕ ਆਮ ਲੋਕਾਂ ਦੀ ਪਹੁੰਚ ਤੋਂ ਮਾਪਿਆ ਜਾ ਸਕਦਾ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ। ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਅਜਿਹੀ ਸਰਕਾਰ ਨੂੰ ਸੱਤਾ 'ਚ ਲਿਆਉਣ ਲਈ ਦ੍ਰਿੜ ਹਨ, ਜਿਹੜੀ ਕੀ ਆਪਣੇ ਵਾਅਦਿਆਂ ਨੂੰ ਪੂਰਾ ਕਰਦੀ ਹੋਵੇ।
ਅਨਮੋਲ ਗਗਨ ਮਾਨ ਦੇ ਇਸ ਟਵੀਟ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੀਟਵੀਟ ਕੀਤਾ ਗਿਆ ਹੈ। ਉਨ੍ਹਾਂ ਰੀਟਵੀਟ ਕਰਦਿਆ ਲਿਖਿਆ ਕਿ ਜੇਕਰ ਦਿੱਲੀ ਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮਿਲ ਸਕਦੀਆਂ ਹਨ ਤਾਂ ਪੰਜਾਬ ਨੂੰ ਵੀ ਮਿਲ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਨ 'ਤੇ ਜਲਦੀ ਹੀ ਪੰਜਾਬ ਦੇ ਲੋਕਾਂ ਲਈ 16000 ਪਿੰਡਾਂ 'ਚ ਮੁਹੱਲਾ ਕਲੀਨਿਕ ਹੋਣਗੇ।
ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ- ਪਰਗਟ ਸਿੰਘ
NEXT STORY