ਮਾਨਸਾ, (ਸੰਦੀਪ ਮਿੱਤਲ)- ਪੰਜਾਬ ਦੀ ਕੈਪਟਨ ਸਰਕਾਰ ਦੇ ਰਾਜ ਵਿਚ ਅੱਜ ਕਿਸਾਨ ਬਾਰਦਾਨੇ ਦੀ ਘਾਟ ਕਾਰਣ ਮੰਡੀਆਂ ਵਿਚ ਰੁਲ ਰਿਹਾ ਹੈ ਪਰ ਸਰਕਾਰ ਦੇ ਮੰਤਰੀ ਕੁੰਭਕਰਨੀ ਨੀਂਦ ਸੁੱਤੇ ਘਰਾੜੇ ਮਾਰ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਅੱਜ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਜ਼ਿਲਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਪ੍ਰੇਮ ਅਰੋੜਾ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਵੀ ਹਾਜ਼ਰ ਸਨ।
ਗੱਲਬਾਤ ਦੌਰਾਨ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਪੰਜਾਬ ਸਰਕਾਰ ਨੇ ਮੰਡੀਆਂ ਵਿਚ ਕਣਕ ਆਉਣ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਅਨਾਜ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਬਾਰਦਾਨੇ ਸਮੇਤ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਦੋਂ ਕਿ ਹੁਣ ਸਾਰਾ ਢਾਂਚਾ ਹੀ ਚੌਪਟ ਕਰ ਕੇ ਰੱਖ ਦਿੱਤਾ ਹੈ।
ਖਰੀਦ ਕੇਂਦਰਾਂ ’ਤੇ ਕਿਸੇ ਤਰ੍ਹਾਂ ਦੀਆਂ ਸਰਕਾਰ ਵੱਲੋਂ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ, ਜਿਸ ਕਾਰਣ ਆੜ੍ਹਤੀਆ ਅਤੇ ਕਿਸਾਨ ਵਰਗ ਬਹੁਤ ਦੁਖੀ ਹੈ।
ਇਸ ਮੌਕੇ ਕਿਸਾਨ ਨਛੱਤਰ ਸਿੰਘ, ਜੋਗਿੰਦਰ ਸਿੰਘ, ਗੁਰਚਰਨ ਸਿੰਘ, ਤਰਲੋਚਨ ਸਿੰਘ, ਬਲਦੇਵ ਸਿੰਘ, ਗੁਰਤੇਜ਼ ਸਿੰਘ, ਬੰਤ ਸਿੰਘ, ਕਰਨੈਲ ਸਿੰਘ ਪ੍ਰਧਾਨ, ਮੇਲਾ ਸਿੰਘ ਸਰਪੰਚ, ਲਾਭ ਸਿੰਘ, ਮਕੰਦ ਸਿੰਘ ਵੱਲੋਂ ਜਗਦੀਪ ਸਿੰਘ ਨਕੱਈ ਨੂੰ ਹਲਾਤਾਂ ਦੀ ਜਾਣਕਾਰੀ ਦਿੱਤੀ।
ਨਕੱਈ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਕਾਲੀ ਦਲ ਨੂੰ ਸੜਕਾਂ ’ਤੇ ਉਤਰਣ ਲਈ ਮਜਬੂਰ ਹੋਣਾ ਪਵੇਗਾ।
ਨਾਬਾਲਗ ਵੱਲੋਂ 12 ਸਾਲਾ ਬੱਚੇ ਨਾਲ ਬਦਫੈਲੀ, ਗ੍ਰਿਫਤਾਰ
NEXT STORY