ਬਟਾਲਾ, (ਸੈਂਡੀ)- ਬੀਤੇ ਦਿਨੀਂ ਪਿੰਡ ਕੋਹਾੜ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਥਾਣਾ ਸੇਖਵਾਂ ਦੀ ਪੁਲਸ ਨੇ ਪਿੰਡ ਦੇ 8 ਵਿਅਕਤੀਆਂ 'ਤੇ ਕੇਸ ਦਰਜ ਕੀਤਾ ਸੀ।
ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਪਤਨੀ ਲੇਟ ਹਰਜੀਤ ਸਿੰਘ ਨੇ ਪਿੰਡ ਦੇ ਮੋਹਤਬਰ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਦੱਸਿਆ ਕਿ ਕੁਝ ਦਿਨ ਪਹਿਲਾਂ ਇਕ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਸੀ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਗਲਤ ਰੰਗਤ ਦੇ ਕੇ ਸਾਡੇ ਪਰਿਵਾਰ ਦੇ 8 ਵਿਅਕਤੀਆਂ 'ਤੇ ਥਾਣਾ ਸੇਖਵਾਂ ਵਿਖੇ ਝੂਠਾ ਪਰਚਾ ਦਰਜ ਕਰਵਾ ਦਿੱਤਾ ਸੀ। ਉਨ੍ਹਾਂ ਐੱਸ. ਐੱਸ. ਪੀ. ਬਟਾਲਾ ਤੋਂ ਮੰਗ ਕੀਤੀ ਕਿ ਤੁਸੀਂ ਖੁਦ ਪਿੰਡ 'ਚ ਆ ਕੇ ਸਾਰੇ ਕੇਸ ਦੀ ਛਾਣਬੀਣ ਕਰ ਕੇ ਸਾਡੇ 'ਤੇ ਹੋਇਆ ਝੂਠਾ ਪਰਚਾ ਰੱਦ ਕਰਵਾਓ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਜਲਦ ਇਨਸਾਫ ਨਾ ਮਿਲਿਆ ਤਾਂ ਅਸੀਂ ਆਪਣੇ ਪੂਰੇ ਪਿੰਡ ਸਮੇਤ ਐੱਸ. ਐੱਸ. ਪੀ. ਦਫਤਰ ਅੱਗੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠ ਜਾਵਾਂਗੇ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਇਸ ਦੌਰਾਨ ਸਰਬਜੀਤ ਕੌਰ, ਹਰਜਿੰਦਰ ਕੌਰ, ਸੁਖਵਿੰਦਰ ਕੌਰ, ਹਰਜੀਤ ਕੌਰ, ਕਸ਼ਮੀਰ ਕੌਰ, ਬਲਵਿੰਦਰ ਕੌਰ, ਰਾਜਦੀਪ ਕੌਰ, ਗੁਰਜੀਤ ਕੌਰ, ਸਿਮਰਨਜੀਤ ਕੌਰ, ਗੁਰਮੇਜ ਸਿੰਘ, ਵੱਸਣ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਗੁਰਦੇਵ ਸਿੰਘ, ਹਰਜਿੰਦਰ ਸਿੰਘ, ਕੁਲਦੀਪ ਸਿੰਘ, ਪਲਵਿੰਦਰ ਸਿੰਘ, ਭਜਨ ਕੌਰ ਆਦਿ ਹਾਜ਼ਰ ਸਨ।
12 ਕਿਲੋ ਚੂਰਾ-ਪੋਸਤ ਬਰਾਮਦ, 3 ਗ੍ਰਿਫਤਾਰ
NEXT STORY