ਲੁਧਿਆਣਾ (ਵੈੱਬ ਡੈਸਕ, ਸੁਰਿੰਦਰ) : ਸ਼ਹਿਰ 'ਚ ਬਿਨਾ ਹਾਈ ਸਕਿਓਰਿਟੀ ਨੰਬਰ ਪਲੇਟ ਵਾਲਿਆਂ ਦੀ ਹੁਣ ਖੈਰ ਨਹੀਂ ਹੈ ਕਿਉਂਕਿ ਇਨ੍ਹਾਂ ਵਾਹਨ ਚਾਲਕਾਂ ਦੇ ਧੜਾਧੜ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਟ੍ਰੈਫਿਕ ਪੁਲਸ ਨੇ ਚਿਤਾਵਨੀ ਜਾਰੀ ਕੀਤੀ ਸੀ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਹੀਂ ਲਗਵਾਈ, ਉਹ ਲਗਵਾ ਲੈਣ।
ਇਹ ਵੀ ਪੜ੍ਹੋ : ਪੰਜਾਬ ਦੇ 2 ਲੱਖ ਵਿਦਿਆਰਥੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਸਕੂਲਾਂ ਨੂੰ ਜਾਰੀ ਹੋਏ ਹੁਕਮ
ਦਿਨ ਚੜ੍ਹਦੇ ਹੀ ਟ੍ਰੈਫਿਕ ਪੁਲਸ ਦੀਆਂ ਸਾਰੀਆਂ ਟੀਮਾਂ ਨੇ ਬਿਨਾਂ ਹਾਈ ਸਕਿਓਰਿਟੀ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਫੜ੍ਹਨਾ ਸ਼ੁਰੂ ਕਰ ਦਿੱਤਾ ਹੈ। ਬਿਨਾ ਹਾਈ ਸਕਿਓਰਿਟੀ ਨੰਬਰ ਪਲੇਟ ਫੜ੍ਹੇ ਜਾਣ ਵਾਲਿਆਂ 'ਤੇ ਪਹਿਲੀ ਵਾਰ 2 ਹਜ਼ਾਰ ਅਤੇ ਦੂਜੀ ਵਾਰ 3 ਹਜ਼ਾਰ ਰੁਪਏ ਜੁਰਮਾਨਾ ਲਾਉਣ ਦਾ ਨਿਯਮ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਚੋਟੀ ਦੇ ਬਾਬੂਆਂ ਦੀ ਰੋਕੀ ਗਈ ਤਨਖ਼ਾਹ, ਜਾਣੋ ਕੀ ਹੈ ਪੂਰਾ ਮਾਮਲਾ
ਤੀਜੀ ਵਾਰ ਜ਼ੁਰਮ ਕਰਨ 'ਤੇ ਵਾਹਨ ਦੀ ਆਰ. ਸੀ. ਬਲੈਕ ਲਿਸਟ ਕਰਨ ਦਾ ਨਿਯਮ ਹੈ। ਵਾਹਨਾਂ 'ਤੇ ਹਾਈ ਸਕਿਓਰਿਟੀ ਨੰਬਰ ਪਲੇਟ ਲਗਵਾਉਣ ਲਈ ਆਨਲਾਈਨ ਹੀ ਅਪਲਾਈ ਕੀਤਾ ਜਾ ਸਕਦਾ ਹੈ, ਜਦੋਂ ਕਿ ਸ਼ਹਿਰ 'ਚ ਨੰਬਰ ਪਲੇਟ ਨੂੰ ਫਿੱਟ ਕਰਵਾਉਣ ਲਈ 2 ਕੇਂਦਰ ਬਣਾਏ ਗਏ ਹਨ। ਇਸ ਦੇ ਨਾਲ ਹੀ ਲੋਕ ਕੁੱਝ ਵਧੇਰੇ ਫ਼ੀਸ ਅਦਾ ਕਰਕੇ ਹੋਮ ਡਲਿਵਰੀ ਸਹੂਲਤ ਦਾ ਲਾਭ ਵੀ ਦੇ ਸਕਦੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੇੜਛਾੜ ਤੋਂ ਤੰਗ ਆ ਕੇ ਸਰਪੰਚ ਦੀ 16 ਸਾਲਾ ਧੀ ਨੇ ਗਲ਼ ਲਾਈ ਮੌਤ, ਪਿੰਡ 'ਚ ਪਸਰਿਆ ਸੋਗ
NEXT STORY