ਗੁਰਦਾਸਪੁਰ (ਗੁਰਪ੍ਰੀਤ)- ਦੇਰ ਰਾਤ ਬਾਹਰ ਨਿਕਲਣ ਜਾਂ ਬਿਨਾਂ ਵਜ੍ਹਾ ਘੁੰਮਣ ਵਾਲਿਆਂ ਨੂੰ ਪੁਲਸ ਦੀ ਪੁੱਛਗਿੱਛ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਹੁਣ ਸ਼ਰਾਰਤੀ ਅਨਸਰਾਂ ਅਤੇ ਹੁੱਲੜਬਾਜਾਂ 'ਤੇ ਨਜ਼ਰ ਰੱਖਣ ਲਈ ਧਾਰੀਵਾਲ ਪੁਲਸ ਵੱਲੋਂ ਲਗਾਤਾਰ ਦੇਰ ਰਾਤ ਦੇ ਨਾਕੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ
ਕ੍ਰਿਸਮਸ ਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਬੀਤੀ ਰਾਤ ਵੀ ਧਾਰੀਵਾਲ ਪੁਲਸ ਵੱਲੋਂ ਦੇਰ ਰਾਤ 10 ਵਜੇ ਦੇ ਕਰੀਬ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਅਭਿਆਨ ਚਲਾਇਆ ਗਿਆ । ਐੱਸ. ਐੱਚ. ਓ. ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਐੱਸ. ਐੱਸ. ਪੀ. ਸਾਹਿਬ ਦੀ ਹਿਦਾਇਤਾਂ 'ਤੇ ਉਨ੍ਹਾਂ ਵੱਲੋਂ ਕ੍ਰਿਸਮਸ ਦੇ ਤਿਉਹਾਰ ਅਤੇ ਨਵੇਂ ਸਾਲ ਨੂੰ ਲੈ ਕੇ ਰਾਤ ਦੇ ਸਮੇਂ ਵਿਸ਼ੇਸ਼ ਚੈਕਿੰਗ ਅਭਿਆਨ ਸ਼ੁਰੂ ਕੀਤੇ ਗਏ।
ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ
ਪੁਲਸ ਸਟੇਸ਼ਨ ਧਾਰੀਵਾਲ ਦੀ ਹੱਦ 'ਚ ਮਸੀਹ ਭਾਈਚਾਰੇ ਦੀ ਆਬਾਦੀ ਬਹੁਤ ਜ਼ਿਆਦਾ ਹੈ ਅਤੇ ਕ੍ਰਿਸਮਸ ਨੂੰ ਲੈ ਕੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮਸੀਹ ਭਾਈਚਾਰੇ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ 20 ਤਰੀਖ਼ ਨੂੰ ਸ਼ਹਿਰ ਧਾਰੀਵਾਲ 'ਚ ਮਸੀਹ ਭਾਈਚਾਰੇ ਵੱਲੋਂ ਇੱਕ ਵੱਡੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ ਉਸ ਨੂੰ ਲੈ ਕੇ ਵੀ ਉਨ੍ਹਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ 'ਤੇ ਐੱਸ. ਐੱਚ. ਓ. ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਰਦੀ ਦੇ ਮੌਸਮ 'ਚ ਧੁੰਦ ਵੀ ਬਹੁਤ ਪੈ ਰਹੀ ਹੈ ਤਾਂ ਲੋਕ ਵੀ ਬਿਨਾਂ ਕੰਮ ਤੋਂ ਇਧਰ ਉਧਰ ਨਾ ਘੁੰਮਣ ਅਤੇ ਆਪਣੀਆਂ ਗੱਡੀਆਂ ਦੇ ਕਾਗਜ਼ ਪੂਰੇ ਰੱਖਣ।
ਇਹ ਵੀ ਪੜ੍ਹੋ- ਪੰਜਾਬ 'ਚ ਸੀਤ ਲਹਿਰ ਦਾ ਕਹਿਰ! 6 ਜ਼ਿਲ੍ਹਿਆਂ 'ਚ ਰਹੇਗੀ ਸੰਘਣੀ ਧੁੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਵੱਡੀ ਖ਼ਬਰ, ਬਦਲੀ ਜਾ ਸਕਦੀ ਹੈ ਸ਼ੋਅ ਦੀ ਥਾਂ
NEXT STORY