ਸ੍ਰੀ ਫਤਿਹਗੜ੍ਹ ਸਾਹਿਬ (ਜਗਦੇਵ) : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਅੱਠ ਸਾਲਾਂ ਬੱਚੇ ਦੀ ਸਕੂਲ ਦੀ ਹੀ ਬੱਸ ਦੇ ਟਾਇਰ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ। ਉਧਰ ਗੁੱਸੇ ਵਿਚ ਆਏ ਬੱਚੇ ਦੇ ਮਾਪਿਆਂ ਤੇ ਪਿੰਡ ਵਾਸੀਆਂ ਵੱਲੋਂ ਸਕੂਲ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਸਕੂਲ ਦੇ ਪ੍ਰਬੰਧਕਾਂ ਵਿਰੁੱਧ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ ਜਦਕਿ ਪੁਲਸ ਵੱਲੋਂ ਡਰਾਈਵਰ ਅਤੇ ਕੰਡਕਟਰ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਖਨੌਰੀ ਬਾਰਡਰ ’ਤੇ 20 ਸਾਲਾ ਨੌਜਵਾਨ ਕਿਸਾਨ ਦੀ ਮੌਤ ਦੀ ਖ਼ਬਰ
ਮ੍ਰਿਤਕ 8 ਸਾਲਾ ਜਸਕੀਰਤ ਸਿੰਘ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵੈਨ ਦੇ ਡਰਾਇਵਰ ਅਤੇ ਕੰਡਕਟਰ ਨੇ ਜਸਕੀਰਤ ਸਿੰਘ ਨੂੰ ਵੈਨ ਤੋਂ ਹੇਠਾਂ ਉਤਾਰ ਕੇ ਵੈਨ ਚਲਾ ਲਈ ਜਿਸ ਕਾਰਨ ਜਸਕੀਰਤ ਸਿੰਘ ਉਕਤ ਸਕੂਲ ਵੈਨ ਦੇ ਟਾਇਰਾਂ ਹੇਠ ਆ ਕੇ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਚੁੱਕ ਕੇ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜਸਕੀਰਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਬੱਚੇ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਬੱਚੇ ਦੀ ਜਾਨ ਗਈ ਹੈ।
ਇਹ ਵੀ ਪੜ੍ਹੋ : ਸਕੂਲ ਲਈ ਨਿਕਲੀ ਨਰਸਰੀ ਕਲਾਸ ਦੀ ਬੱਚੀ ਨੂੰ ਮਿਲੀ ਮੌਤ, ਸੁੱਖਾਂ ਸੁੱਖ ਮੰਗੀ ਧੀ ਦੀ ਅੱਖਾਂ ਸਾਹਮਣੇ ਗਈ ਜਾਨ
ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਵੈਨ ਨੂੰ ਕਬਜ਼ੇ ’ਚ ਲੈਂਦੇ ਹੋਏ ਵੈਨ ਦੇ ਡਰਾਇਵਰ ਤੇ ਕੰਡਕਟਰ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਗਾਰਡਨ ਵੈਲੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਦੇਵ ਸਿੰਘ ਨਾਮਧਾਰੀ ਨੇ ਕਿਹਾ ਕਿ ਉਨ੍ਹਾਂ ਦੀ ਹਮਦਰਦੀ ਬੱਚੇ ਦੇ ਪਰਿਵਾਰ ਨਾਲ ਹੈ ਤੇ ਉਨ੍ਹਾਂ ਦੀਆਂ ਸਾਰੀਆਂ ਗੱਡੀਆਂ ਦੇ ਕਾਗਜ਼ਾਤ ਪੂਰੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਲਾਝਾੜ ਧਰਨੇ ਦੌਰਾਨ ਕਿਸਾਨ ਨੂੰ ਆਇਆ ਹਾਰਟ ਅਟੈਕ, ਹਾਲਤ ਗੰਭੀਰ
NEXT STORY