ਪਟਿਆਲਾ (ਬਲਜਿੰਦਰ)- ਸਾਈਬਰ ਕ੍ਰਾਈਮ ਦੀ ਪੁਲਸ ਨੇ ਆਈ. ਜੀ. ਅਮਰ ਸਿੰਘ ਚਹਿਲ ਨਾਲ ਹੋਈ ਕਰੋੜਾਂ ਦੀ ਠੱਗੀ ਦੇ ਮਾਮਲੇ ’ਚ 3 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ’ਚੋਂ 2 ਮਹਾਰਾਸ਼ਟਰ ਅਤੇ 1 ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸਾਈਬਰ ਕ੍ਰਾਈਮ ਦੀ ਪੁਲਸ ਤਿੰਨਾਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕਰੇਗੀ।
ਦੱਸਣਯੋਗ ਹੈ ਕਿ ਰਿਟਾਇਰਡ ਆਈ. ਜੀ. ਅਮਰ ਸਿੰਘ ਚਹਿਲ ਨਾਲ 8 ਕਰੋੜ ਰੁਪਏ ਦੀ ਠੱਗੀ ਹੋਈ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਆਤਮਹੱਤਿਆ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ ਤੋਂ ਬਾਅਦ ਪਟਿਆਲਾ ਪੁਲਸ ਹਰਕਤ ’ਚ ਆਈ ਅਤੇ ਸਾਈਬਰ ਕ੍ਰਾਈਮ ਥਾਣੇ ’ਚ ਕੇਸ ਦਰਜ ਕਰ ਕੇ ਇਸ ਦੀ ਜਾਂਚ ਸ਼ੁਰੂ ਕੀਤੀ।
ਪਟਿਆਲਾ ਦੀ ਸਾਈਬਰ ਕ੍ਰਾਈਮ ਪੁਲਸ ਨੇ ਹੁਣ ਤੱਕ ਇਸ ਮਾਮਲੇ ’ਚ 10 ਤੋਂ ਜ਼ਿਆਦਾ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ’ਚ ਜ਼ਿਆਦਾਤਰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤੇ ਗਏ ਹਨ। ਹੁਣ 1 ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ ਵੱਡੀ ਗਿਣਤੀ ’ਚ ਮੋਬਾਈਲ ਫੋਨ ਅਤੇ ਸਿਮ ਬਰਾਮਦ ਕੀਤੇ ਗਏ ਸਨ। ਪਟਿਆਲਾ ਪੁਲਸ ਨੇ ਹੁਣ ਤੱਕ ਇਸ ਮਾਮਲੇ ’ਚ 2 ਦਰਜਨ ਤੋਂ ਜ਼ਿਆਦਾ ਬੈਂਕ ਖਾਤਿਆਂ ਨੂੰ ਫ੍ਰੀਜ਼ ਵੀ ਕੀਤਾ ਸੀ।
ਚਾਈਨਾ ਡੋਰ ਵਿਰੁੱਧ ਕੱਢਿਆ ਰੋਸ ਮਾਰਚ, ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
NEXT STORY