ਫਰੀਦਕੋਟ (ਜਗਦੀਸ਼) : ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਆਪਣੇ ਹੁਕਮ ’ਚ ਸਪੱਸ਼ਟ ਕੀਤਾ ਕਿ ਕਿਸੇ ਵੀ ਧਿਰ ਨੂੰ ਇਨ੍ਹਾਂ ਕੇਸਾਂ ਦੀ ਸੁਣਵਾਈ ਲਟਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਬੇਲੋੜੀਆਂ ਤਰੀਕਾਂ ਮੰਗੀਆਂ ਹਨ, ਜੋ ਵਾਜਿਬ ਨਹੀਂ। ਇਸੇ ਦਰਮਿਆਨ ਇਨ੍ਹਾਂ ਕੇਸਾਂ ’ਚ ਮੁਲਜ਼ਮ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ ’ਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਸ ਖ਼ਿਲਾਫ਼ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ’ਚ ਪੇਸ਼ ਕੀਤੇ ਗਏ ਚਲਾਨਾਂ ਨੂੰ ਰੱਦ ਕੀਤਾ ਜਾਵੇ। ਇਸ ਤੋਂ ਪਹਿਲਾਂ ਫਰੀਦਕੋਟ ਤੋਂ ਸਾਬਕਾ ਐੱਸ. ਐੱਸ. ਪੀ. ਸੁਖਮਿੰਦਰ ਸਿੰਘ ਮਾਨ ਨੇ ਵੀ ਆਪਣੇ ਖ਼ਿਲਾਫ਼ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਇਨ੍ਹਾਂ ਕੇਸਾਂ ਦੀ ਸੁਣਵਾਈ ਅਦਾਲਤ 13 ਫਰਵਰੀ ਨੂੰ ਕਰੇਗੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਉਮਰਾਨੰਗਲ ਵੱਲੋਂ ਦਾਇਰ ਅਰਜ਼ੀ ਦਾ ਜਵਾਬ ਅਗਲੇਰੀ ਸੁਣਵਾਈ ਤੋਂ ਪਹਿਲਾਂ ਪੇਸ਼ ਕਰਨ ਦਾ ਹੁਕਮ ਦਿੱਤਾ। ਸੁਣਵਾਈ ਦੌਰਾਨ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਅਦਾਲਤ ’ਚ ਹਾਜ਼ਰ ਰਹੇ, ਜਦਕਿ ਸੁਖਬੀਰ ਸਿੰਘ ਬਾਦਲ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ. ਸੁਖਮਿੰਦਰ ਸਿੰਘ ਮਾਨ ਅਤੇ ਬਾਕੀ ਮੁਲਜ਼ਮਾਂ ਨੇ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਭੁਗਤੀ।
ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦੀ ਆਵੇਗੀ ਸ਼ਾਮਤ ਹੁਣ, ਮੁੱਖ ਮੰਤਰੀ ਵਲੋਂ ਕਾਰਵਾਈ ਦੇ ਹੁਕਮ
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਇਕ ਤੋਂ ਬਾਅਦ ਇਕ ਪੇਸ਼ ਕੀਤੀਆਂ ਗਈਆਂ ਚਲਾਨ ਰਿਪੋਰਟਾਂ ਦੀ ਪ੍ਰਕਿਰਿਆ ਮੌਕੇ ਬਹਿਬਲ ਇਨਸਾਫ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੇ ਅਲਟੀਮੇਟਮ ਦਿੱਤਾ ਸੀ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਚਲਾਨ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਪਹਿਲਾਂ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਦੀ ਸੁਣਵਾਈ ਵੱਖੋ-ਵੱਖਰੇ ਤੌਰ ’ਤੇ ਹੁੰਦੀ ਸੀ ਪਰ ਹੁਣ ਅਦਾਲਤ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਦੇ ਇਕ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋ ਕੇਸਾਂ ਅਰਥਾਤ ਕੁੱਲ 3 ਕੇਸਾਂ ਦੀ ਸੁਣਵਾਈ ਇਕੱਠੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਧਿਆਨ ਦੇਣ ਜਲੰਧਰ ਵਾਸੀ, ਡੀ. ਸੀ. ਨੇ ਜਾਰੀ ਕੀਤੇ ਇਹ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
'ਮੇਰੇ ਪੁੱਤ ਕੋਲੋਂ ਕੋਈ ਮਾੜਾ ਕੰਮ ਨਾ ਕਰਾਵੀਂ', ਵੀਡੀਓ 'ਚ ਦੇਖੋ ਮੰਤਰੀ ਧਾਲੀਵਾਲ ਦਾ ਮਾਂ ਪ੍ਰਤੀ ਪਿਆਰ
NEXT STORY