ਅੰਮ੍ਰਿਤਸਰ (ਸਰਬਜੀਤ) : ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਚਾਰ ਅਹਿਮ ਪੇਪਰ ਹਟਾਏ ਜਾਣ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ : ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ ਲੈਪਟੋਪ ਵਾਲਾ ਬੈਗ ਹੋ ਗਿਆ ਚੋਰੀ
ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਵੱਕਾਰੀ ਸੰਸਥਾ ਵੱਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਨਜ਼ਰਅੰਦਾਜ਼ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਪੰਜਾਬ ਅਤੇ ਸਿੱਖ ਇਤਿਹਾਸ ਦੇਸ਼ ਦੀ ਇਤਿਹਾਸਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜਿਸ ਨੂੰ ਵਿਦਿਆਰਥੀਆਂ ਤੋਂ ਦੂਰ ਕਰਨਾ ਉਚਿਤ ਨਹੀਂ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਸਬੰਧਿਤ ਅਕਾਦਮਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਫ਼ੈਸਲੇ `ਤੇ ਮੁੜ ਵਿਚਾਰ ਕਰਦਿਆਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪੇਪਰਾਂ ਨੂੰ ਸਿਲੇਬਸ ਵਿੱਚ ਮੁੜ ਸ਼ਾਮਲ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ ਬਾਦਲ ਪਰਿਵਾਰ ਦਾ ਬੇਹੱਦ ਕਰੀਬੀ ਆਗੂ
NEXT STORY