ਮੁੱਲਾਂਪੁਰ ਦਾਖਾ (ਬੱਬਰ) : ਮੁੱਲਾਂਪੁਰ ਦਾਖਾ ਨਜ਼ਦੀਕ ਪਿੰਡ ਹੰਬੜਾ ਨਾਲ ਲੱਗਦੇ ਦਰਿਆ ਨੇੜਿਓਂ ਪੁਲਸ ਅਤੇ ਐਕਸਾਈਜ਼ ਮਹਿਕਮੇ ਵੱਲੋਂ ਮਿਲ ਕ ਨਾਜਾਇਜ਼ ਸ਼ਰਾਬ ਦਾ ਭਾਂਡਾ ਭੰਨਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਈ. ਟੀ. ਓ. ਦੀਵਾਨ ਚੰਦ ਨੇ ਦੱਸਿਆ ਕਿ ਮੁੱਲਾਂਪੁਰ ਦਾਖਾ ਦੇ ਨੇੜਲੇ ਪਿੰਡ ਹੰਬੜਾ ਦੇ ਦਰਿਆ ਨੇੜੇ ਛਾਪੇਮਾਰੀ ਦੌਰਾਨ ਉਨ੍ਹਾਂ ਨੂੰ 1200 ਬੋਤਲਾਂ ਸ਼ਰਾਬ ਤੇ 31 ਹਜ਼ਾਰ ਲੀਟਰ ਲਾਹਣ ਮੌਕੇ ਤੋਂ ਬਰਾਮਦ ਹੋਈ ਹੈ।
ਇਸ ਤੋਂ ਇਲਾਵਾ ਨਾਜਾਇਜ਼ ਸ਼ਰਾਬ ਕੱਢਣ ਲਈ ਵਰਤੋਂ 'ਚ ਲਿਆਂਦੇ ਜਾਣ ਵਾਲੇ ਪਿੱਤਲ ਦੇ ਭਾਂਡੇ ਤੇ 10 ਕੁਅਟਿੰਲ ਲੱਕੜਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਈ. ਟੀ. ਓ. ਮੁਤਾਬਕ ਸ਼ਰਾਬ ਤਸਕਰਾਂ ਵਲੋਂ ਨਾਜਾਇਜ਼ ਤੌਰ 'ਤੇ ਸ਼ਰਾਬ ਵੇਚ ਕੇ ਸਰਕਾਰ ਨੂੰ ਲੱਖਾਂ ਦਾ ਚੂਨਾ ਲਗਾਇਆ ਜਾ ਰਿਹਾ ਹੈ। ਉਥੇ ਹੀ ਐੱਸ. ਐੱਚ.ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਸ਼ਰਾਬ ਤਸਕਰ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁਲਸ ਪਾਰਟੀ ਵਲੋਂ ਭਾਲ ਸ਼ੁਰੂ ਕਰ ਦਿੱਤੀ ਹੈ।
ਅਧਿਕਾਰੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਉਨ੍ਹਾਂ ਵਲੋਂ ਨਾਜਾਇਜ਼ ਸ਼ਰਾਬ ਬਣਾਉਣ ਵਾਲਿਆਂ ਖਿਲਾਫ ਛੇੜੀ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਇਲਾਕੇ 'ਚ ਗਲਤ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
'ਆਪ' ਵਲੋਂ ਸੂਬਾ ਅਤੇ ਜ਼ਿਲ੍ਹਾ ਪੱਧਰੀ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ
NEXT STORY