ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ) - ਹਲਕੇ ’ਚ ਬਗੈਰ ਮਾਨਤਾ ਪ੍ਰਾਪਤ ਆਈਲੈਟਸ ਸੈਂਟਰ ਮਾਫੀਆ ਸਰਗਰਮ ਹੈ। ਸਥਾਨਕ ਸ਼ਹਿਰ ਤੋਂ ਇਲਾਵਾ ਇਸ ਦੇ ਆਸ-ਪਾਸ ਦੇ ਕਸਬਿਆਂ ਅਤੇ ਪਿੰਡਾਂ ’ਚ ਬਗੈਰ ਮਾਨਤਾ ਪ੍ਰਾਪਤ ਆਈਲੈਟਸ ਸੈਂਟਰ ਜਿਥੇ ਸਰਕਾਰੀ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ, ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਚੱਲ ਰਹੇ ਇਹ ਸੈਂਟਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾਡ਼ ਵੀ ਕਰ ਰਹੇ ਹਨ।
ਕੀ ਕਹਿੰਦੇ ਹਨ ਸਰਕਾਰੀ ਦਿਸ਼ਾ-ਨਿਰਦੇਸ਼
ਕਬੂਤਰਬਾਜ਼ੀ ਤੋਂ ਇਲਾਵਾ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪਡ਼੍ਹਾਈ ਅਤੇ ਰੋਜ਼ਗਾਰ ਦੇ ਤੌਰ ’ਤੇ ਵਿਦੇਸ਼ ਭੇਜਣ ਦੇ ਨਾਂ ’ਤੇ ਹੋ ਰਹੀ ਭਾਰੀ ਲੁੱਟ ਕਾਰਨ ਸਰਕਾਰ ਵੱਲੋਂ ਵੀਜ਼ਾ ਤੇ ਆਈਲੈਟਸ ਸੈਂਟਰਾਂ ਨੂੰ ਜ਼ਿਲਾ ਮੈਜਿਸਟਰੇਟ ਤੋਂ ਮਾਨਤਾ ਲੈਣ ਲਈ ਹੁਕਮ ਜਾਰੀ ਕੀਤੇ ਗਏ ਸਨ, ਜਿਸ ਤਹਿਤ ਇਨ੍ਹਾਂ ਸੈਂਟਰਾਂ ਲਈ ਕੁਝ ਸ਼ਰਤਾਂ ਨਿਰਧਾਰਤ ਕੀਤੀਆਂ ਗਈਆਂ ਸਨ। ਸਰਕਾਰ ਨੇ ਆਪਣੇ ਹੁਕਮਾਂ ’ਚ ਕਿਹਾ ਸੀ ਕਿ ਸ਼ਰਤਾਂ ਪੂਰੀਆਂ ਕਰਨ ਵਾਲੇ ਸੈਂਟਰਾਂ ਨੂੰ ਸਰਕਾਰੀ ਫੀਸ ਅਦਾ ਕਰਨ ਤੋਂ ਬਾਅਦ ਲਾਇਸੈਂਸ ਜਾਰੀ ਕੀਤੇ ਜਾਣ। ਬਗੈਰ ਮਾਨਤਾ ਪ੍ਰਾਪਤ ਚੱਲਣ ਵਾਲੇ ਆਈਲੈਟਸ ਸੈਂਟਰ ਸਬੰਧੀ ਜ਼ਿਲਾ ਮੈਜਿਸਟਰੇਟ ਵੱਲੋਂ ਪੁਲਸ ਨੂੰ ਸੂਚਿਤ ਕਰਨ ’ਤੇ ਉਸ ਸੈਂਟਰ ਦੇ ਮਾਲਕ ਖਿਲਾਫ ਮਨੁੱਖੀ ਸਮੱਗਲਿੰਗ ਦਾ ਮਾਮਲਾ ਦਰਜ ਕੀਤਾ ਜਾ ਸਕਦਾ ਹੈ।
ਹਾਕੀ ਖਿਡਾਰੀ ਦੀ ਕੁੱਟਮਾਰ, 4 ਕਾਬੂ
NEXT STORY