ਬਟਾਲਾ (ਬੇਰੀ) - ਥਾਣਾ ਸਿਟੀ ਦੀ ਪੁਲਸ ਨੇ 56, 500 ਮਿ. ਲੀ. ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ ਮੋਟਰਸਾਈਕਲ ਚਾਲਕ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸਿਟੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਏ. ਐੱਸ. ਆਈ. ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਰੋਡ ਬਾਈਪਾਸ ਤੋਂ ਬੈਂਕ ਕਾਲੋਨੀ ਵੱਲੋਂ ਆਉਂਦੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਗੁਰਭਿੰਦਰ ਸਿੰਘ ਉਰਫ ਗੋਵਿੰਦਾ ਪੁੱਤਰ ਗੁਰਮੀਤ ਸਿੰਘ ਵਾਸੀ ਮੀਆਂ ਪੰਧੇਰ ਥਾਣਾ ਕੱਥੂ ਨੰਗਲ ਨੂੰ 56, 500 ਮਿ. ਲੀ. ਨਾਜਾਇਜ਼ ਸ਼ਰਾਬ ਜੋ ਕਿ ਇਸ ਨੇ ਦੋ ਕੇਨੀਆਂ 'ਚ ਪਾ ਰੱਖੀ ਸੀ, ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਬੈਂਕ 'ਚ ਔਰਤ ਨਾਲ ਠੱਗੀ, ਕੈਮਰੇ 'ਚ ਕੈਦ ਹੋਈ ਘਟਨਾ
NEXT STORY