ਫਿਰੋਜ਼ਪੁਰ (ਕੁਮਾਰ, ਮਲਹੋਤਰਾ) - ਥਾਣਾ ਕੁਲਗੜ੍ਹੀ ਅਤੇ ਥਾਣਾ ਮਖੂ ਦੀ ਪੁਲਸ ਨੇ ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਦੇ ਖਿਲਾਫ ਮੁਕੱਦਮੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਬਸਤੀ ਮੈਰੇਵਾਲ ਸੱਦੂਸ਼ਾਹ ਵਾਲਾ ਦੇ ਏਰੀਆ ਵਿਚ ਪੁਲਸ ਨੇ ਗਸ਼ਤ ਦੌਰਾਨ ਇਕ ਟਰੈਕਟਰ ਸਮੇਤ ਰੇਤਾ ਨਾਲ ਭਰੀ ਟਰਾਲੀ ਬਰਾਮਦ ਕਰਕੇ ਰਣਜੀਤ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਦੂਸਰੇ ਪਾਸੇ ਥਾਣਾ ਮਖੂ ਦੀ ਪੁਲਸ ਨੇ ਏ. ਐੱਸ. ਆਈ. ਸੁਰਜੀਤ ਸਿੰਘ ਦੀ ਅਗਵਾਈ ਹੇਠ ਰਾਜ ਸਿੰਘ ਨਾਮੀ ਆਦਮੀ ਦੇ ਖਿਲਾਫ ਰੇਤਾ ਦੀ ਨਾਜਾਇਜ਼ ਨਿਕਾਸੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ।
47 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ
NEXT STORY