ਅੰਮ੍ਰਿਤਸਰ (ਇੰਦਰਜੀਤ/ਅਵਧੇਸ਼) : ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿਚ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਨਾਜਾਇਜ਼ ਵਿਕ੍ਰੇਤਾਵਾਂ ਨੇ ਇੰਨਾ ਕਹਿਰ ਮਚਾਇਆ ਹੋਇਆ ਹੈ ਕਿ ਲੋਕ ਉਥੋਂ ਇਲਾਕਾ ਛੱਡਣ ਲਈ ਮਜਬੂਰ ਹਨ। ਹਾਲਾਤ ਇਹ ਬਣ ਗਏ ਹਨ ਕਿ ਇਲਾਕਾ ਨਿਵਾਸੀਆਂ ਦਾ ਕੋਈ ਵੀ ਰਿਸ਼ਤੇਦਾਰ ਜਾਂ ਜਾਣਕਾਰ ਇਸ ਇਲਾਕੇ ਵਿਚ ਆਉਣ ਨੂੰ ਤਿਆਰ ਨਹੀਂ ਹੈ। ਇਸ ਤੋਂ ਵੱਡੀ ਗੱਲ ਇਹ ਹੈ ਕਿ ਇਹ ਇਲਾਕਾ ਕੋਟ ਆਤਮਾ ਸਿੰਘ ਹੈ, ਜੋ ਕਿ ਰਾਮਬਾਗ ਥਾਣੇ ਤੋਂ ਮਹਿਜ਼ 50 ਮੀਟਰ ਦੀ ਦੂਰੀ ’ਤੇ ਹੈ ਅਤੇ ਜੇਕਰ ਕੋਈ ਆਮ ਵਿਅਕਤੀ ਥਾਣੇ ਤੋਂ ਫੋਨ ਕਰਦਾ ਹੈ ਤਾਂ ਉਸ ਇਲਾਕੇ ’ਚ ਉਸ ਦੀ ਆਵਾਜ਼ ਸੁਣਾਈ ਦਿੰਦੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਸੈਂਕੜੇ ਲੋਕਾਂ ਦੀ ਆਵਾਜ਼ ਅਤੇ ਸ਼ਿਕਾਇਤ ਥਾਣੇਦਾਰ ਨੂੰ ਕਿਉਂ ਨਹੀਂ ਸੁਣਦੀ?
ਇਲਾਕਾ ਨਿਵਾਸੀਆਂ ਨੇ ਇਸ ਸਬੰਧੀ ਨਾਅਰੇਬਾਜ਼ੀ ਵੀ ਕੀਤੀ। ਰਾਮਬਾਗ ਥਾਣੇ ਦੇ ਸਾਹਮਣੇ ਚਰਚ ਦੇ ਨਾਲ ਲੱਗਦੀ ਗਲੀ, ਜਿੱਥੇ ਵੱਡੀ ਗਿਣਤੀ ’ਚ ਗੋਦਾਮ ਸਨ, ਇਨ੍ਹਾਂ ਸ਼ਰਾਬ ਵੇਚਣ ਵਾਲਿਆਂ ਕਾਰਨ ਬਹੁਤ ਸਾਰੇ ਲੋਕ ਇਲਾਕਾ ਛੱਡ ਕੇ ਜਾ ਚੁੱਕੇ ਹਨ।
ਅਜਿਹੇ ਦੋਸ਼ ਲਾਉਂਦਿਆਂ ਇਲਾਕਾ ਵਾਸੀਆਂ ਨੇ ਕਿਹਾ ਕਿ ਇਸ ਸਬੰਧੀ ਰਾਮਬਾਗ ਪੁਲਸ ਨੂੰ ਵਾਰ-ਵਾਰ ਜਾਣੂ ਕਰਵਾਇਆ ਗਿਆ ਹੈ ਪਰ ਕੋਈ ਅਸਰ ਨਹੀਂ ਹੋ ਰਿਹਾ। ਇਲਾਕਾ ਨਿਵਾਸੀਆਂ, ਜਿਸ ਵਿਚ ਜ਼ਿਆਦਾਤਰ ਔਰਤਾਂ ਪ੍ਰੇਸ਼ਾਨ ਹਨ, ਦਾ ਕਹਿਣਾ ਹੈ ਕਿ ਸ਼ਰਾਬ ਵੇਚਣ ਵਾਲਿਆਂ ਦਾ ਖੁੱਲ੍ਹੇਆਮ ਕਹਿਣਾ ਹੈ ਕਿ ਥਾਣੇ ਦੇ ਲੋਕ ਲਗਾਤਾਰ ਉਨ੍ਹਾਂ ਤੋਂ ਸ਼ਰਾਬ ਵੇਚਣ ਦੇ ਪੈਸੇ ਲੈਂਦੇ ਹਨ, ਉਹ ਜਿੰਨੀਆਂ ਮਰਜ਼ੀ ਸ਼ਿਕਾਇਤਾਂ ਕਰ ਲੈਣ, ਇਸ ਦਾ ਕੋਈ ਅਸਰ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਲੁਟੇਰਿਆਂ ਤੇ ਸਨੈਚਰਾਂ ਨੇ ਸ਼ਹਿਰ 'ਚ ਮਚਾਈ ਦਹਿਸ਼ਤ, ਪੁਲਸ ਕਮਿਸ਼ਨਰ ਦੀ ਕੋਠੀ ਕੋਲੋਂ ਮਹਿਲਾ ਸਰਪੰਚ ਨੂੰ ਲੁੱਟਿਆ
ਇਸ ਇਲਾਕੇ ਦੇ ਰਹਿਣ ਵਾਲੇ ਸੇਵਾਮੁਕਤ ਥਾਣੇਦਾਰ ਅਸ਼ਵਨੀ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਮੈਂ ਸਾਰੀ ਉਮਰ ਪੁਲਸ ਵਿਚ ਕੰਮ ਕੀਤਾ ਹੈ ਪਰ ਰਿਸ਼ਵਤਖੋਰੀ ਦਾ ਇੰਨਾ ਵੱਡਾ ਅਸਰ ਪਹਿਲਾਂ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਸ਼ਰਾਬ ਸਮੱਗਲਰਾਂ ਦਾ ਮਨੋਬਲ ਇੰਨਾ ਵੱਧ ਗਿਆ ਹੈ ਕਿ ਉਹ ਆਬਕਾਰੀ ਅਧਿਕਾਰੀਆਂ ’ਤੇ ਵੀ ਹਮਲਾ ਕਰ ਦਿੰਦੇ ਹਨ, ਇਸ ਸਬੰਧੀ ਪੁਲਸ ਨੇ ਮਾਮਲਾ ਵੀ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵਿਭਾਗ ਇੱਥੇ ਛਾਪੇਮਾਰੀ ਕਰਨ ਲਈ ਆਉਣ ਦੀ ਯੋਜਨਾ ਬਣਾਉਂਦਾ ਹੈ ਤਾਂ ‘ਕਾਲੀਆਂ ਭੇਡਾਂ’ ਤੁਰੰਤ ਉਨ੍ਹਾਂ ਨੂੰ ਸੂਚਿਤ ਕਰ ਦਿੰਦੀਆਂ ਹਨ।
ਕੀ ਕਹਿੰਦੇ ਹਨ ਰਾਮਬਾਗ ਦੇ ਥਾਣਾ ਇੰਚਾਰਜ
ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਇੰਚਾਰਜ ਬਲਜਿੰਦਰ ਸਿੰਘ ਨੇ ਕਿਹਾ ਕਿ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਫੀ ਮਾਤਰਾ ਵਿਚ ਸ਼ਰਾਬ ਬਰਾਮਦ ਕੀਤੀ ਜਾ ਚੁੱਕੀ ਹੈ ਅਤੇ ਇਸ ਦੇ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਸ਼ਰਾਬ ਸਮੱਗਲਰ ਇੱਥੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਕੁਝ ਹੀ ਦਿਨਾਂ ’ਚ ਇਸ ਇਲਾਕੇ ਨੂੰ ਅਪਰਾਧ ਮੁਕਤ ਕਰ ਦਿੱਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8
ਰਾਮਬਾਗ ਥਾਣੇ ਤੋਂ ਸਿਰਫ਼ 50 ਮੀਟਰ ਦੀ ਦੂਰੀ ’ਤੇ ਬਣਿਆ ਨਾਜਾਇਜ਼ ਸ਼ਰਾਬ ਦਾ ਅੱਡਾ
NEXT STORY