ਚੰਡੀਗੜ੍ਹ (ਬਿਊਰੋ) - ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੰਜਾਬ ਕਾਂਗਰਸ ਦੇ ਆਗੂ ਅਤੇ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਭੋਆ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਅਤੇ 2022 ਵਿੱਚ ਚੋਣ ਹਾਰ ਗਏ ਸਨ। ਇੱਕ ਜਨਤਕ ਪ੍ਰੋਗਰਾਮ ਵਿੱਚ ਸਵਾਲ ਪੁੱਛਣ ’ਤੇ ਜੋਗਿੰਦਰਪਾਲ ਸਿੰਘ ਨੇ ਇੱਕ ਨੌਜਵਾਨ ਦੇ ਥੱਪੜ ਮਾਰ ਦਿੱਤਾ ਸੀ, ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਹ ਸੁਰਖੀਆਂ ਵਿੱਚ ਆ ਗਏ ਸਨ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਖਿਲਾਫ਼ ਐੱਫ.ਆਈ.ਆਰ. ਦਰਜ ਕਰ ਦਿੱਤੀ ਗਈ ਸੀ ਅਤੇ ਹੁਣ ਜੋਗਿੰਦਰ ਭੋਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
‘ਜਗ ਬਾਣੀ’ ’ਤੇ CM ਮਾਨ ਦਾ ਸਭ ਤੋਂ ਪਹਿਲਾ ਇੰਟਰਵਿਊ, ਸੁਣੋ ਵਿਰੋਧੀਆਂ ’ਤੇ ਕੀ ਬੋਲੇ
NEXT STORY