ਪਠਾਨਕੋਟ (ਸ਼ਾਰਦਾ, ਆਦਿਤਿਆ) - ਪੰਜਾਬ ਸਰਕਾਰ ਨੇ ਨਵੀਂ ਮਾਈਨਿੰਗ ਪਾਲਿਸੀ ਤਿਆਰ ਕਰ ਲਈ ਹੈ। ਇਸ ਦੇ ਬਾਵਜੂਦ ਮਾਈਨਿੰਗ ਮਾਫੀਆ ਵੱਲੋਂ ਨਾਜਾਇਜ਼ ਢੰਗ ਨਾਲ ਜ਼ਿਲ੍ਹਾ ਪਠਾਨਕੋਟ ’ਚੋਂ ਹੁੰਦੇ ਹੋਏ ਰੇਤਾ-ਬੱਜਰੀ ਦੇ ਭਰੇ ਹੋਏ ਟਰੱਕ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵੱਲ ਲਿਆਂਦੇ ਜਾ ਰਹੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਮੰਗਲਵਾਰ ਦੇਰ ਰਾਤ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਥਾਨਾਂ ’ਤੇ ਛਾਪੇਮਾਰੀ ਦੌਰਾਨ ਰੇਤਾ-ਬੱਜਰੀ ਨਾਲ ਭਰੇ ਹੋਏ ਟਰੱਕਾਂ ਦਾ ਪਿੱਛਾ ਕੀਤਾ ਅਤੇ ਕਰੀਬ 10 ਟਰੱਕ ਜ਼ਬਤ ਕਰਦੇ ਹੋਏ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ
ਜ਼ਿਕਰਯੋਗ ਹੈ ਕਿ ਸਭ ਤੋਂ ਪਹਿਲਾਂ ਸਰਨਾ ਦੇ ਨਜ਼ਦੀਕ ਇਕ ਟਰੱਕ ਪਾਸ ਹੋਇਆ, ਜਿਸ ਦਾ ਪਿੱਛਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਅਤੇ ਦਵਿੰਦਰ ਸਿੰਘ ਐਕਸੀਅਨ ਕਮ ਮਾਈਨਿੰਗ ਅਫ਼ਸਰ ਮਾਈਨਿੰਗ ਵਿਭਾਗ ਪਠਾਨਕੋਟ ਅਤੇ ਟੀਮ ਵੱਲੋਂ ਕੀਤਾ ਗਿਆ। ਟਰੱਕ ਚਾਲਕ ਨੇ ਹੂਟਰ ਵਾਲੀ ਗੱਡੀ ਨੂੰ ਵੇਖਦਿਆਂ ਟਰੱਕ ਹੋਰ ਤੇਜ਼ ਕਰ ਲਿਆ। ਇਸ ਦੌਰਾਨ ਟਰੱਕ ਚਾਲਕ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਗੱਡੀ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ। ਉਪਰੰਤ ਕਰੀਬ 5 ਤੋਂ 7 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ ਝਾਖੋਲਾਹੜੀ ਦੇ ਨਜ਼ਦੀਕ ਉਕਤ ਟਰੱਕ ਨੂੰ ਰੋਕਿਆ ਗਿਆ। ਇਸ ਦੌਰਾਨ ਚਾਲਕ ਛਾਲ ਮਾਰ ਕੇ ਭੱਜ ਗਿਆ। ਟੀਮ ਨੇ ਬੱਜਰੀ ਨਾਲ ਭਰੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ
ਡੀ. ਸੀ. ਹਰਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਹੁਤ ਸਾਰੇ ਟਰੱਕ ਚਾਲਕਾਂ ਵੱਲੋਂ ਹਿਮਾਚਲ ਤੋਂ ਨਾਜਾਇਜ਼ ਢੰਗ ਨਾਲ ਰੇਤਾ ਬੱਜਰੀ ਪਠਾਨਕੋਟ ਤੋਂ ਹੁੰਦੇ ਹੋਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਲਿਆਂਦੀ ਜਾ ਰਹੀ ਹੈ, ਜਿਸ ’ਤੇ ਕਾਰਵਾਈ ਕਰਦੇ ਹੋਏ ਮੰਗਲਵਾਰ ਦੇਰ ਰਾਤ ਮਾਈਨਿੰਗ ਵਿਭਾਗ ਪਠਾਨਕੋਟ ਦੇ ਐਕਸੀਅਨ ਦਵਿੰਦਰ ਸਿੰਘ, ਉਨ੍ਹਾਂ ਦੀ ਟੀਮ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਕਰੀਬ 10 ਟਰੱਕ, ਜਿਨ੍ਹਾਂ ’ਚ ਰੇਤਾ ਬੱਜਰੀ ਭਰੀ ਹੋਈ ਸੀ, ਨੂੰ ਜ਼ਬਤ ਕਰ ਲਿਆ ਗਿਆ ਹੈ। ਮੰਗਲਵਾਰ ਰਾਤ ਕਰੀਬ 11 ਵਜੇ ਤੋਂ ਸਵੇਰੇ 5 ਵਜੇ ਤੱਕ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ।
ਅੰਮ੍ਰਿਤਸਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਸਲ ਸੱਚ ਨੇ ਹਰ ਕਿਸੇ ਨੂੰ ਕਰ ਛੱਡਿਆ ਹੱਕਾ-ਬੱਕਾ (ਵੀਡੀਓ)
NEXT STORY