ਫਾਜ਼ਿਲਕਾ (ਸੁਨੀਲ ਨਾਗਪਾਲ) : ਥਾਣਾ ਸਿਟੀ ਪੁਲਸ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ ਦਰਜਨ ਤੋਂ ਵੱਧ ਰੇਤੇ ਨਾਲ ਭਰੇ ਰੇਹੜੇ ਬਰਾਮਦ ਕੀਤੇ ਹਨ। ਤਸਵੀਰਾਂ 'ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਰੇਤੇ ਦੇ ਰੇਹੜੇ ਅਤੇ ਪਸ਼ੂਆਂ ਦੇ ਨਾਲ ਸਿਟੀ ਥਾਣਾ ਭਰਿਆ ਪਿਆ ਹੈ। ਹਾਲਾਂਕਿ ਪੁਲਸ ਮੁਤਾਬਕ ਸਰਕਾਰੀ ਜ਼ਮੀਨ 'ਚ ਨਾਜਾਇਜ਼ ਮਾਈਨਿੰਗ ਹੋ ਰਹੀ ਸੀ, ਜਿਸ 'ਤੇ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਗਈ ਹੈ। ਐੱਸ.ਐੱਚ.ਓ. ਮੁਤਾਬਕ ਕਰੀਬ 14 ਲੋਕ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ, ਜਦਕਿ ਉਧਰ ਫਾਜ਼ਿਲਕਾ ਦੇ ਵਿਧਾਇਕ ਦਾ ਕਹਿਣਾ ਹੈ ਕਿ ਨਾਜਾਇਜ਼ ਮਾਈਨਿੰਗ ਮਾਮਲੇ 'ਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਖ਼ਬਰ ਇਹ ਵੀ : ਆਨਲਾਈਨ ਹੋਏ ਅਸ਼ਟਾਮ ਤਾਂ ਉਥੇ ਸਿਹਤ ਮੰਤਰੀ ਜੌੜੇਮਾਜਰਾ ਦੇ ਵਤੀਰੇ ਤੋਂ CM ਮਾਨ ਵੀ ਖ਼ਫ਼ਾ, ਪੜ੍ਹੋ TOP 10
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਆਨਲਾਈਨ ਹੋਏ ਅਸ਼ਟਾਮ ਤਾਂ ਉਥੇ ਸਿਹਤ ਮੰਤਰੀ ਜੌੜੇਮਾਜਰਾ ਦੇ ਵਤੀਰੇ ਤੋਂ CM ਮਾਨ ਵੀ ਖ਼ਫ਼ਾ, ਪੜ੍ਹੋ TOP 10
NEXT STORY