ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਿਸ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪਿੰਡ ਜਮਾਲਪੁਰ ਲੇਲੀ ਦੇ ਸਤਲੁਜ ਦਰਿਆ ਵਿੱਚ ਨਾਜਾਇਜ਼ ਤਰੀਕੇ ਨਾਲ ਰੇਤ ਦੀ ਮਾਈਨਿੰਗ ਕਰਨ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀ ਮਨਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਸਤਲੁਜ ਦਰਿਆ ਵਿੱਚ ਜਮਾਲਪੁਰ ਲੇਲੀ ਦਾ ਦੌਰਾ ਕੀਤਾ ਗਿਆ। ਇੱਥੇ ਨਾਜਾਇਜ਼ ਮਾਈਨਿੰਗ ਹੁੰਦੀ ਦੇਖੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਵਿਭਾਗ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਈਨਿੰਗ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ।
ਪੰਜਾਬ ਪੁਲਸ ਨੂੰ ਦੇਖ ਕੇ ਕੱਢ ਲਈ ਲੋਹੇ ਦੀ ਰਾਡ, ਕਹਿੰਦਾ ਆਓ ਕਿਹਨੇ ਆਉਣਾ
NEXT STORY