ਲੁਧਿਆਣਾ : ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰਨ 'ਤੇ ਸਰਪੰਚ ਨੂੰ ਧਮਕੀਆਂ ਦੇਣ ਵਾਲੇ ਐੱਸ. ਐੱਚ. ਓ. ਜਰਨੈਲ ਸਿੰਘ ਨੂੰ ਲੁਧਿਆਣਾ ਪੁਲਸ ਕਮਿਸ਼ਨਰ ਨੇ ਬਰਖਾਸਤ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਲੁਧਿਆਣਾ ਦੇ ਪਿੰਡ ਬੂਥਗੜ੍ਹ ਦੇ ਸਰਪੰਚ ਨੇ ਐੱਸ. ਐੱਚ. ਓ. ਨੂੰ ਆਪਣੇ ਇਲਾਕੇ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੀ ਜਾਣਕਾਰੀ ਦਿੱਤੀ ਸੀ। ਇਸ 'ਤੇ ਕਾਰਵਾਈ ਕਰਨ ਦੀ ਬਜਾਏ ਉਕਤ ਐੱਸ. ਐੱਚ. ਓ. ਜਰਨੈਲ ਸਿੰਘ ਸ਼ਿਕਾਇਤ ਕਰਤਾ ਸਰਪੰਚ ਦੇ ਗਲ ਪੈ ਗਿਆ ਅਤੇ ਉਸ 'ਤੇ ਮਾਮਲਾ ਦਰਜ ਕਰਨ ਦੀਆਂ ਧਮਕੀਆਂ ਦੇਣ ਲੱਗਾ। ਇਸ ਦੀ ਇਕ ਆਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ।
ਹੁਣ ਜਦੋਂ ਐੱਸ. ਐੱਚ. ਓ. ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਤਾਂ ਇਥੇ ਵੱਡਾ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਇਹ ਨਾਜਾਇਜ਼ ਮਾਈਨਿੰਗ ਦਾ ਧੰਦਾ ਪੁਲਸ ਦੀ ਮਿਲੀਭੁਗਤ ਨਾਲ ਹੋ ਰਿਹਾ ਜਿਸ ਕਾਰਨ ਅਜਿਹੇ ਮਾਮਲੇ 'ਚ ਕਾਰਵਾਈ 'ਚ ਢਿੱਲ ਵਰਤੀ ਜਾ ਰਹੀ ਹੈ।
ਉਧਰ ਲੁਧਿਆਣਾ ਪੁਲਸ ਦੇ ਉੱਚ ਅਧਿਕਾਰੀ ਦਾ ਕਹਿਣਾ ਹੈ ਕਿ ਐੱਸ. ਐੱਸ. ਓ. ਨੂੰ ਕਿਸੇ ਹੋਰ ਮਾਮਲੇ 'ਚ ਬਰਖਾਸਤ ਕੀਤਾ ਗਿਆ ਹੈ ਅਤੇ ਜਾਂਚ ਤੋਂ ਬਾਅਦ ਹੀ ਇਸ ਮਾਮਲੇ 'ਚ ਕੋਈ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਮਾਈਨਿੰਗ ਨਹੀਂ ਹੋ ਰਹੀ ਸੀ।
ਪੁਲਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ 3 ਲੁਟੇਰੇ ਕਾਬੂ
NEXT STORY