ਕਪੂਰਥਲਾ, ਸੁਭਾਨਪੁਰ, (ਭੂਸ਼ਣ, ਰਾਜਿੰਦਰ)- ਜ਼ਿਲਾ ਪੁਲਸ ਨੇ ਰਾਸ਼ਟਰੀ ਰਾਜ ਮਾਰਗ ਦੇ ਨਜ਼ਦੀਕ ਇਕ ਪਿੰਡ 'ਚ ਨਾਕਾਬੰਦੀ ਦੇ ਦੌਰਾਨ ਵੱਡੀ ਵਾਰਦਾਤ ਦੀ ਤਿਆਰੀ ਕਰ ਰਹੇ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਨਾਜਾਇਜ਼ ਪਿਸਤੌਲ ਅਤੇ ਭਾਰੀ ਮਾਤਰਾ 'ਚ ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਹਨ ।
ਪੁਲਸ ਲਾਈਨ 'ਚ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਐੱਸ. ਪੀ. ਡੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਡੀ. ਐੱਸ. ਪੀ. ਭੁਲੱਥ ਸੰਦੀਪ ਸਿੰਘ ਮੰਡ ਦੀ ਨਿਗਰਾਨੀ ਵਿਚ ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਹਰਦੀਪ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਲੇਖਨ ਖੋਲ੍ਹੇ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ।
ਜਿਸ ਦੌਰਾਨ ਪੁਲਸ ਟੀਮ ਨੇ ਪਿੱਛਾ ਕਰ ਕੇ ਉਸਨੂੰ ਕਾਬੂ ਕਰ ਲਿਆ । ਪੁੱਛਗਿਛ ਦੌਰਾਨ ਉਕਤ ਵਿਅਕਤੀ ਨੇ ਆਪਣਾ ਨਾਂ ਜਸਬੀਰ ਸਿੰਘ ਉਰਫ ਸ਼ੀਰ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਲੱਖਨ ਖੋਲ੍ਹੇ ਦੱਸਿਆ, ਦੀ ਤਲਾਸ਼ੀ ਦੌਰਾਨ ਉਸ ਤੋਂ 315 ਬੋਰ ਦੇ ਨਾਜਾਇਜ਼ ਪਿਸਤੌਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਥੇ ਹੀ ਮੁਲਜ਼ਮ ਵੱਲੋਂ ਜ਼ਮੀਨ 'ਤੇ ਸੁੱਟੇ ਗਏ ਪਲਾਸਟਿਕ ਦੇ ਲਿਫਾਫੇ 'ਚੋਂ 95 ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਗਏ। ਉਕਤ ਵਿਅਕਤੀ ਨੇ ਖੁਲਾਸਾ ਕੀਤਾ ਕਿ ਉਹ ਕਿਸੇ ਵੱਡੀ ਵਾਰਦਾਤ ਦੀ ਤਿਆਰੀ ਵਿਚ ਸੀ । ਪੁੱਛਗਿਛ ਦੌਰਾਨ ਖੁਲਾਸਾ ਹੋਇਆ ਕਿ ਉਕਤ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਥਾਣਾ ਸੁਭਾਨਪੁਰ ਵਿਚ ਮਾਮਲਾ ਦਰਜ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਡੀ. ਐੱਸ. ਪੀ. ਸਥਾਨਕ ਰਾਜਿੰਦਰ ਕੁਮਾਰ ਅਤੇ ਥਾਣਾ ਸੁਭਾਨਪੁਰ ਦੇ ਐੱਸ. ਐੱਚ. ਓ. ਹਰਦੀਪ ਸਿੰਘ ਵੀ ਮੌਜੂਦ ਸਨ।
ਬੇਰੋਜ਼ਗਾਰੀ ਅਤੇ ਆਰਥਕ ਤੰਗੀ ਕਾਰਨ ਨੌਜਵਾਨ ਨੇ ਲਿਆ ਫਾਹਾ
NEXT STORY