ਜਲਾਲਾਬਾਦ (ਨਿਖੰਜ ) – ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਸੁਖੇਰਾ ਬੋਦਲਾ ਤੋਂ ਗੈਰ ਕਾਨੂੰਨੀ ਰੇਤੇ ਨਾਲ ਭਰੀ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਕਰਨੈਲ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾ ਦੀ ਚੈਕਿੰਗ ਲਈ ਪਿੰਡ ਸੁਖੇਰਾ ਬੋਦਲਾ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਉਨਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਦਲਜੀਤ ਸਿੰਘ ਊਰਫ ਮਿੰਟੂ ਪੁੱਤਰ ਜੋਗਿੰਦਰ ਸਿੰਘ ਵਾਸੀ ਮੀਨਿਆ ਵਾਲਾ ਰੇਤਾ ਚੋਰੀ ਕਰਕੇ ਵੇਚਣ ਦਾ ਆਦੀ ਹੈ ਅਤੇ ਟਰੈਕਟਰ ਟਰਾਲੀ 'ਚ ਰੇਤਾ ਭਰ ਕੇ ਵੇਚਣ ਲਈ ਪਿੰਡ ਸੁਖੇਰਾ ਬੋਦਲਾ ਨੂੰ ਆ ਰਿਹਾ ਹੈ।
ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਟਰੈਕਟਰ ਟਰਾਲੀ ਨੂੰ ਕਾਬੂ ਕਰ ਲਿਆ ਅਤੇ ਜਦਕਿ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਦਰ ਦੀ ਪੁਲਸ ਨੇ ਉਕਤ ਟਰੈਕਟਰ ਟਰਾਲੀ ਚਾਲਕ ਵਿਰੁੱਧ ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਛਾਪੇਮਾਰੀ 'ਚ ਮਿਲੀ ਰਾਮ ਰਹੀਮ ਦੀ ਇਕ ਹੋਰ ਗੁਫਾ, ਹਨੀਪ੍ਰੀਤ ਕੋਲ ਹਨ ਤਿੰਨ ਵੱਡੇ ਬੈਗ ਅਤੇ ਸ਼ੱਕੀ ਸਮਾਨ
NEXT STORY