ਮੋਗਾ (ਆਜ਼ਾਦ) : ਜ਼ਿਲ੍ਹਾ ਪੁਲਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਜਦੋਂ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਪਰਮਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਅਤੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਮਾੜੇ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਲਈ ਗਸ਼ਤ ਕਰ ਰਹੇ ਸੀ ਤਾਂ ਪੁਲਸ ਪਾਰਟੀ ਨੇ ਮਨਪ੍ਰੀਤ ਸਿੰਘ ਉਰਫ ਮਨੀ ਨਿਵਾਸੀ ਬੁੱਟਰ ਕਲਾਂ ਨੂੰ ਕਾਬੂ ਕਰਕੇ ਉਸ ਕੋਲੋਂ ਇਕ 32 ਬੋਰ ਦਾ ਨਾਜਾਇਜ਼ ਪਿਸਟਲ ਬਰਾਮਦ ਕੀਤਾ, ਜਿਸ ਖ਼ਿਲਾਫ ਥਾਣਾ ਬੱਧਨੀ ਕਲਾਂ ਵਿਚ ਮਾਮਲਾ ਦਰਜ ਕੀਤਾ ਹੈ।
ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਪੁੱਛ-ਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਅਤੇ ਪੁੱਛ-ਗਿੱਛ ਦੌਰਾਨ ਉਕਤ ਮਾਮਲੇ ਵਿਚ ਚਰਨਜੀਤ ਸਿੰਘ ਉਰਫ ਚਰਨਾ ਨਿਵਾਸੀ ਬੱਧਨੀ ਕਲਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਮਨਪ੍ਰੀਤ ਸਿੰਘ ਉਰਫ ਮਨੀ ਖਿਲਾਫ਼ ਪਹਿਲਾਂ ਵੀ ਲੁੱਟਾਂ-ਖੋਹਾਂ ਸਮੇਤ 3 ਮਾਮਲੇ ਦਰਜ ਹਨ ਅਤੇ ਕਥਿਤ ਮੁਲਜ਼ਮ ਥਾਣਾ ਬੱਧਨੀ ਕਲਾਂ ਵਿਚ ਦਰਜ ਜੂਨ 2024 ਵਿਚ ਖੋਹ ਦੀ ਵਾਰਦਾਤ ਵਿਚ ਸ਼ਾਮਲ ਸੀ ਅਤੇ ਉਸ ਦੇ ਚਾਰ ਸਾਥੀ ਕਾਬੂ ਆ ਚੁੱਕੇ ਹਨ, ਜਦਕਿ ਇਹ ਪੁਲਸ ਦੇ ਕਾਬੂ ਨਹੀਂ ਸੀ ਆਇਆ। ਉਨ੍ਹਾਂ ਕਿਹਾ ਕਿ ਕਥਿਤ ਮੁਲਜਮ ਕੋਲੋਂ ਪੁੱਛ-ਗਿੱਛ ਦੌਰਾਨ ਹੋਰ ਵੀ ਕਈ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ ਅਤੇ ਇਸ ਦੇ ਦੂਸਰੇ ਸਾਥੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮਾਤਾ ਦੀ ਚੌਂਕੀ 'ਤੇ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਨਿੱਕੀ ਜਿਹੀ ਗੱਲ ਨੇ ਉਜਾੜ ਦਿੱਤਾ ਘਰ
NEXT STORY