ਬਟਾਲਾ (ਬੇਰੀ) : ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਨਾਜਾਇਜ਼ ਅਸਲਾ ਅਤੇ ਅਧੂਰੇ ਕਾਗਜ਼ਾਤ ਵਾਲਾ ਮੋਟਰਸਾਈਕਲ ਬਰਾਮਦ ਹੋਣ ਦੇ ਸਬੰਧ 'ਚ ਤਿੰਨ ਨੌਜਵਾਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ 'ਤੇ ਲਾਈਟਾਂ ਵਾਲਾ ਚੌਕ ਨੇੜਿਓਂ ਸੁਖਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸ਼ਹਿਜ਼ਾਦਾ ਕੋਲੋਂ ਇਕ ਪਿਸਤੌਲ 32 ਬੋਰ ਸਮੇਤ 2 ਰੌਂਦ 32 ਬੋਰ, ਮਨਜੀਤ ਸਿੰਘ ਉਰਫ਼ ਹਨੀ ਪੁੱਤਰ ਬਲਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀਆਨ ਸ੍ਰੀ ਹਰਗੋਬਿੰਦਪੁਰ ਕੋਲੋਂ ਕ੍ਰਮਵਾਰ ਇਕ ਕਿਰਚ ਅਤੇ ਇਕ ਮੋਟਰਸਾਈਕਲ (ਨੰ. ਪੀ ਬੀ-06-ਏ ਐੱਮ-1586) ਬਿਨਾਂ ਕਾਗਜ਼ਾਤ ਬਰਾਮਦ ਕੀਤਾ।
ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਉਕਤ ਤਿੰਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕਰ ਲਿਆ ਹੈ। ਪੁਲਸ ਮੁਤਾਬਕ ਜਾਂਚ ਕੀਤੀ ਜਾ ਰਹੀ ਹੈ ਅਤੇ ਉਕਤ ਨੌਜਵਾਨਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY