ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਨਾਜਾਇਜ਼ ਸੰਬੰਧਾਂ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਲੋਨੀ 'ਚ ਇਕ ਵਿਆਹੁਤਾ ਨੌਜਵਾਨ ਦੇ ਘਰ ਨੂੰ ਉਸ ਦੀ ਪ੍ਰੇਮਿਕਾ ਨੇ ਅੱਗ ਲਗਾ ਦਿੱਤੀ, ਜਿਸ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ- ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ ਵਾਲੇ ਨੌਜਵਾਨ ਨੂੰ ਲੱਗੀ ਗੋਲੀ
ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਵਿਆਹਿਆ ਹੋਇਆ ਹੈ ਅਤੇ ਉਸ ਦੀ ਪਤਨੀ ਤੇ ਇੱਕ ਬੱਚੀ ਵੀ ਹੈ। ਪਿਛਲੇ 3 ਸਾਲਾਂ ਤੋਂ ਉਸ ਦੇ ਇਕ ਕੁੜੀ ਨਾਲ ਨਾਜਾਇਜ਼ ਸੰਬੰਧ ਚੱਲ ਰਹੇ ਸਨ। ਉਨ੍ਹਾਂ ਦੱਸਿਆ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਤਾਂ ਕੁੜੀ ਘਰ ਆਈ ਅਤੇ ਨੌਜਵਾਨ ਦੀ ਪਤਨੀ ਨੂੰ ਕਹਿਣ ਲੱਗੀ ਕਿ "ਜੇ ਉਹ ਮੇਰਾ ਨਹੀਂ ਤਾਂ ਤੇਰਾ ਵੀ ਨਹੀਂ ਰਹਿਣ ਦੇਣਾ", ਇਹ ਕਹਿ ਕੇ ਉਸ ਨੇ ਘਰ ਨੂੰ ਅੱਗ ਲਗਾ ਦਿੱਤੀ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
ਇਸ ਦੌਰਾਨ ਪੀੜਤ ਪਰਿਵਾਰ ਨੇ ਮੌਕੇ 'ਤੇ ਥਾਣਾ ਸਦਰ 'ਚ ਸ਼ਿਕਾਇਤ ਦਰਜ ਕਰਵਾਈ। ਸਬ-ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਜਾਂਚ ਕਰਕੇ ਕੁੜੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਨੌਜਵਾਨ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
NEXT STORY