ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ, ਸੁਖਪਾਲ) : ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਲਗਾਤਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤੇ ਬਰੀਵਾਲਾ ਪੁਲਸ ਟੀਮਾਂ ਨੇ ਦੋ ਮਾਮਲਿਆਂ 'ਚ ਨਜਾਇਜ਼ ਸ਼ਰਾਬ ਤੇ ਹੈਰੋਇਨ ਸਮੇਤ ਤਿੰਨ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ ਦੇ ਏ. ਐੱਸ. ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਮੌੜਾਂ ਵਾਲੇ ਪੁਲ ਦੀ ਪੱਟੜੀ ਕੋਲ ਮੌਜੂਦ ਸੀ ਤਾਂ ਦੋ ਵਿਅਕਤੀ ਦਿਖਾਈ ਦਿੱਤੇ, ਜਿਨ੍ਹਾਂ ਦੇ ਹੱਥ ਵਿਚ ਪਲਾਸਟਿਕ ਦੀ ਕੈਨੀ ਸੀ, ਜੋ ਪੁਲਸ ਨੂੰ ਦੇਖ ਕੇ ਵਾਪਸ ਮੁੜਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਕੈਨੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਨਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਮਿਲੀਆਂ। ਕਥਿਤ ਮੁਲਜ਼ਮਾਂ ਦੀ ਪਛਾਣ ਮਨੋਜ ਕੁਮਾਰ ਉਰਫ਼ ਹੈਪੀ ਪੁੱਤਰ ਕੁਲਵੰਤ ਸਿੰਘ ਕੁਮਾਰ ਵਾਸੀ ਜਲਾਲਾਬਾਦ ਰੋਡ ਤੇ ਰਮਿੰਦਰ ਸਿੰਘ ਉਰਫ਼ ਗੋਰਾ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਕੋਟਲੀ ਰੋਡ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਥਾਣਾ ਬਰੀਵਾਲਾ ਪੁਲਸ ਨੇ 10 ਗ੍ਰਾਮ ਹੈਰੋਇਨ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਟੀਮ ਪਿੰਡ ਸਰਾਏਨਾਗਾ ਤੋਂ ਮਰਾੜ ਕਲਾਂ ਨੂੰ ਜਾ ਰਹੀ ਸੀ ਤਾਂ ਇਕ ਵਿਅਕਤੀ, ਜੋ ਪੈਦਲ ਜਾ ਰਿਹਾ ਸੀ, ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਪਾਊਡਰ ਮਿਲਿਆ। ਕਥਿਤ ਮੁਲਜ਼ਮ ਦੀ ਪਛਾਣ ਜਗਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਣ ਦੀ ਉਡੀਕ 'ਚ ਕੈਪਟਨ
NEXT STORY