ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ (ਪਵਨ ਤਨੇਜਾ, ਖੁਰਾਣਾ, ਸੁਖਪਾਲ)- ਜ਼ਿਲ੍ਹਾ ਪੁਲਸ ਨੇ ਦੋ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਦੋ ਸਮੱਗਲਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਕੋਲੋਂ ਚਾਲੂ ਭੱਠੀ, ਲਾਹਣ ਅਤੇ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਹਨ। ਪਹਿਲਾ ਮਾਮਲਾ ਥਾਣਾ ਲੱਖੇਵਾਲੀ ਨਾਲ ਸਬੰਧਿਤ ਹੈ। ਜਾਣਕਾਰੀ ਦਿੰਦਿਆਂ ਥਾਣੇ ਦੇ ਏ.ਐੱਸ.ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਨੰਦਗੜ੍ਹ ਦਾ ਰਹਿਣ ਵਾਲਾ ਕਾਕਾ ਸਿੰਘ ਉਰਫ਼ ਨੈਬ ਪੁੱਤਰ ਦਰਬਾਰਾ ਸਿੰਘ ਆਪਣੇ ਘਰ ਅੰਦਰ ਨਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੈ, ਜਿਸ ਤੋਂ ਬਾਅਦ ਪੁਲਸ ਨੇ ਜਦੋਂ ਉਸਦੇ ਘਰ ਰੇਡ ਕੀਤੀ ਤਾਂ ਉਥੇ ਕਾਕਾ ਸਿੰਘ ਨੂੰ ਘਰ ਵਿਚ ਚੱਲ ਰਹੀ ਭੱਠੀ, 45 ਕਿਲੋ ਲਾਹਣ ਤੇ ਸ਼ਰਾਬ ਦੀਆਂ 3 ਬੋਤਲਾਂ ਸਮੇਤ ਕਾਬੂ ਕਰ ਲਿਆ ਗਿਆ।
ਦੂਜੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ. ਐੱਸ. ਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਸ਼ੇਰ ਸਿੰਘ ਚੌਂਕ ਵਿਖੇ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸਦੀ ਪਛਾਣ ਹੈਪੀ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗੋਨਿਆਣਾ ਰੋਡ ਗਲੀ ਨੰਬਰ 7 ਵਜੋਂ ਹੋਈ ਹੈ। ਕਥਿਤ ਦੋਸ਼ੀ ਕੋਲੋਂ ਨਜਾਇਜ਼ ਸ਼ਰਾਬ ਦੀਆਂ 60 ਬੋਤਲਾਂ ਮਿਲੀਆਂ ਹਨ। ਉਕਤ ਦੋਵੇਂ ਮਾਮਲਿਆਂ ਵਿੱਚ ਕਥਿਤ ਦੋਸ਼ੀਆਂ ਖ਼ਿਲਾਫ਼ ਐਕਸਾਈਜ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
ਪਤੀ ਦੀ ਕੁੱਟਮਾਰ ਤੋਂ ਦੁਖੀ ਪਤਨੀ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ
NEXT STORY