ਸਮਰਾਲਾ (ਗਰਗ, ਬੰਗੜ) : ਸਥਾਨਕ ਪੁਲਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਇਲਾਕੇ ਵਿਚ ਵਿਕਦੀ ਨਜਾਇਜ਼ ਸ਼ਰਾਬ ਖ਼ਿਲਾਫ਼ ਕੀਤੀ ਗਈ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਘਰ ਵਿਚੋਂ 10 ਪੇਟੀਆਂ ਗੈਰ-ਕਾਨੂੰਨੀ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆ ਹਨ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਮਰਾਲਾ ਵਰਿਆਮ ਸਿੰਘ ਅਤੇ ਐੱਸ. ਐੱਚ. ਓ. ਪੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਤੌਰ ’ਤੇ ਇਹ ਇਤਲਾਹ ਮਿਲੀ ਸੀ ਕਿ ਨੇੜਲੇ ਪਿੰਡ ਮੰਜਲਹ ਕਲਾ ਵਿਖੇ ਇਕ ਵਿਅਕਤੀ ਆਪਣੇ ਘਰ ਵਿਚ ਹੀ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਇਸ ’ਤੇ ਕਾਰਵਾਈ ਕਰਦੇ ਹੋਏ ਪੁਲਸ ਦੀ ਇਕ ਟੀਮ ਨੇ ਉਕਤ ਵਿਅਕਤੀ ਦੇ ਘਰ ਰੇਡ ਕੀਤੀ ਤਾਂ ਉੱਥੋਂ ਪੁਲਸ ਪਾਰਟੀ ਨੂੰ 10 ਪੇਟੀਆਂ ਸ਼ਰਾਬ ਜਿਸ ’ਤੇ ਨੈਨਾ ਵਿਸਕੀ ਮਾਰਕਾ ਲੱਗਿਆ ਹੋਇਆ ਸੀ, ਬਰਾਮਦ ਹੋਈਆ।
ਇਸ ’ਤੇ ਪੁਲਸ ਨੇ ਸ਼ਰਾਬ ਵੇਚਣ ਵਾਲੇ ਵਿਅਕਤੀ ਮਨਪ੍ਰੀਤ ਸਿੰਘ ਉਰਫ ਮਨੀ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਖ਼ਿਲਾਫ਼ ਸਮਰਾਲਾ ਥਾਣਾ ਵਿਖੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਿਛਲੇ ਸਮੇਂ ਦੌਰਾਨ ਸਮਰਾਲਾ ਪੁਲਸ ਨੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਕਰਦੇ ਹੋਏ ਕਈ ਨਸ਼ਾ ਤਸਕਰ ਜੇਲ੍ਹ ਭੇਜੇ ਹਨ।
ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਬਲਜੀਤ ਕੌਰ ਅਦਾਲਤ ’ਚ ਪੇਸ਼, 3 ਦਿਨ ਦਾ ਮਿਲਿਆ ਪੁਲਸ ਰਿਮਾਂਡ
NEXT STORY