ਭਵਾਨੀਗੜ੍ਹ (ਵਿਕਾਸ ਮਿੱਤਲ) : ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ 100 ਬੋਤਲਾਂ ਸ਼ਰਾਬ ਬਰਾਮਦ ਕਰਕੇ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਸ ਚੌਕੀ ਜੌਲੀਆਂ ਦੇ ਇੰਚਾਰਜ ਏ.ਐੱਸ.ਆਈ ਓਮਕਾਰ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਜੌਲੀਆਂ ਪਿੰਡ ਵਿਖੇ ਮੌਜੂਦ ਸਨ ਤਾਂ ਇਸ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਦੀ ਤੇਜ ਕੌਰ ਨਾਮ ਦੀ ਇਕ ਔਰਤ ਬਾਹਰਲੇ ਸੂਬਿਆਂ ਤੋਂ ਸਸਤੀ ਸ਼ਰਾਬ ਲਿਆ ਕੇ ਇੱਥੇ ਮਹਿੰਗੇ ਭਾਅ 'ਤੇ ਵੇਚਣ ਦਾ ਕੰਮ ਕਰਦੀ ਹੈ।
ਉਹ ਵੀ ਦੱਸਿਆ ਕਿ ਗਿਆ ਕਿ ਉਕਤ ਔਰਤ ਨੇ ਘਰ ਅੰਦਰ ਵੱਡੀ ਮਾਤਰਾ 'ਚ ਸ਼ਰਾਬ ਛੁਪਾ ਕੇ ਰੱਖੀ ਹੋਈ ਹੈ ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਔਰਤ ਸ਼ਰਾਬ ਸਮੇਤ ਕਾਬੂ ਆ ਸਕਦੀ ਹੈ। ਪੁਲਸ ਨੇ ਮੁਖਬਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਤੇਜ ਕੌਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ। ਪੁਲਸ ਨੇ ਮੁਲਜ਼ਮ ਔਰਤ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੇਲ੍ਹ ਕੱਟ ਕੇ ਵੀ ਨਹੀਂ ਟਲਿਆ ਤਸਕਰ! ਅੱਧਾ ਕਿੱਲੋ ਹੈਰੋਇਨ ਸਣੇ ਮੁੜ ਚੜ੍ਹਿਆ ਪੁਲਸ ਅੜਿੱਕੇ
NEXT STORY