ਤਰਨਤਾਰਨ, (ਰਮਨ)- ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਅੈਕਸਾਈਜ਼ ਸੈੱਲ ਨੇ ਇਕ ਮੁਲਜ਼ਮ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਚੰਦਰ ਭੂਸ਼ਣ ਨੇ ਦੱਸਿਆ ਕਿ ਮੁਲਜ਼ਮ ਸਰਵਣ ਸਿੰਘ ਉਰਫ ਭੱਲੂ ਪੁੱਤਰ ਹਰਭਜਨ ਸਿੰਘ ਵਾਸੀ ਕਾਜੀਕੋਟ ਰੋਡ ਤਰਨਤਾਰਨ ਨੂੰ ਅੈਕਸਾਈਜ਼ ਸੈੱਲ ਦੇ ਏ. ਐੱਸ. ਆਈ. ਕਸ਼ਮੀਰ ਸਿੰਘ ਵੱਲੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਕਾਫੀ ਲੰਮੇ ਸਮੇਂ ਤੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰ ਰਿਹਾ ਸੀ। ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਟਰੱਕ ਆਪ੍ਰੇਟਰਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
NEXT STORY